- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਹੋਏ ‘ਆਪ’ ਦੇ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 13 ਤੋਂ ਕਾਂਗਰਸੀ ਪਾਰਟੀ ਦੇ ਵੱਖ ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ, ਜਿੰਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ।ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਵਿੱਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਅਤੇ ਖੁੱਲ੍ਹੇ ਚੌਕ, ਸੀਸੀਟੀਵੀ, ਸੁੰਦਰ ਐਂਟਰੀ ਗੇਟ, ਟ੍ਰੈਫਿਕ ਲਾਈਟਾਂ, ਸਟ੍ਰੀਟ ਲਾਈਟਾਂ ਅਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇੱਕ ਥਾਂ ’ਤੇ ਹੀ ਪੂਰਾ ਕਰਨ ਲਈ ਤੰਗ ਜਗ੍ਹਾ ਤੋਂ ਬਾਹਰ ਕੱਢ ਕੇ ਨਵੀਂ ਤਹਿਸੀਲ ਬਣਾਈ ਗਈ ਹੈ ਤੇ ਨਾਲ ਹੀ ਨਵੇਂ ਐੱਸਐੱਸਪੀ ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੱਕੇ ਸੂਏ, ਨੌਜਵਾਨਾਂ ਲਈ ਵਧੀਆ ਖੇਡ ਮੈਦਾਨ, ਨਵੇਂ ਜਿੰਮ ਅਤੇ ਖੇਡਾਂ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।