- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਤ ਚਰਿੱਤਰ ਨਾਟਕ ਮੁਕਾਬਲੇ ਵਿੱਚ ਮੈਰੀਗੋਲਡ ਸਕੂਲ ਅਲੀਵਾਲ ਨੇ ਮਾਰੀ ਬਾਜ਼ੀ,

ਫੋਟੋ: 18ਬੀਟੀਐਲ10 ਸਨਮਾਨਿਤ ਪੱਤਰਾਂ ਨਾਲ ਜੇਤੂ ਵਿਦਿਆਰਥੀ।
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨਾ ਡਰਾਮਾਟ੍ਰਿਕ ਕਲੱਬ ਵੱਲੋਂ ਫ਼ਤਹਿਗੜ ਚੂੜੀਆਂ ਵਿਖੇ ਭਗਤ ਚਰਿੱਤਰ ਨਾਟਕ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿੱਚ ਮੈਰੀਗੋਲਡ ਪਬਲਿਕ ਸਕੂਲ, ਅਲੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਤੇ 11,000 ਰੁਪਏ ਦਾ ਨਕਦ ਇਨਾਮ ਜਿੱਤਿਆ ਤੇ ਪੂਰੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਸ ’ਤੇ ਉਨ੍ਹਾਂ ਦੇ ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਦੇ ਮਨਾਂ ਨੂੰ ਮੋਹ ਲਿਆ ਤੇ ਜੱਜਾਂ ਨੇ ਇਸ ਦੀ ਭਰਪੂਰ ਸ਼ਲਾਘਾ ਕਰਦਿਆਂ ਸਕੂਲ ਦਾ ਦੂਜਾ ਸਥਾਨ ਐਲਾਨ ਦਿੱਤਾ। ਇਸ ਸ਼ਾਨਦਾਰ ਪ੍ਰਾਪਤੀ 'ਤੇ ਐੱਮਡੀ ਪੰਨੂ ਤੇ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਜੇਤੂ ਟੀਮਾਂ ਨੂੰ ਸਨਮਾਨ ਪੱਤਰ ਵੀ ਦਿੱਤੇ ਗਏ।