- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂਦੁਆਰਾ ਸ਼੍ਰੀ ਹੋਠੀਆਂ ਸਾਹਿਬ ਵਿਖੇ ਮਨਾਇਆ ਸ਼ਹੀਦੀ ਦਿਹਾੜਾ ਅਤੇ ਗੁਰੂਦੁਆਰਾ ਟਾਹਲੀ ਸਾਹਿਬ ਵਿਖੇ ਕੀਤਾ ਅੰਮ੍ਰਿਤ ਸੰਚਾਰ।

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ
ਕਿਲਾ ਲਾਲ ਸਿੰਘ : ਸਿੱਖ ਪੰਥ ਦੇ ਪਹਿਲੇ ਸ਼ਹੀਦ ਅਤੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਹੋਠੀਆਂ ਸਾਹਿਬ ਨਜਦੀਕ ਧਰਮਕੋਟ ਬੱਗਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰਨ ਦੇ ਲਈ ਸੰਗਤ ਪਹੁੰਚਣੀ ਸ਼ੁਰੂ ਹੋ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਚੱਲ ਰਹੇ ਰੂਹਾਨੀ ਪਾਠ ਅਤੇ ਰਸਭਿੰਨੇ ਕੀਰਤਨ ਦਾ ਸੰਗਤ ਵੱਲੋਂ ਆਨੰਦ ਮਾਨਿਆ ਗਿਆ। ਇਸ ਮੌਕੇ ਪਹੁੰਚੇ ਹੋਏ ਕਵੀਸ਼ਰੀ ਜੱਥਿਆਂ ਵੱਲੋਂ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸੰਪੂਰਨ ਜੀਵਨੀ ’ਤੇ ਰੋਸ਼ਨੀ ਪਾਈ ਗਈ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਮੱਥਾ ਟੇਕਿਆ ਅਤੇ ਉਪਰੰਤ ਲੰਗਰ ਤੇ ਠੰਢੇ-ਮਿੱਠੇ ਜਲ ਦੀ ਛਬੀਲ ਛਕੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਰਦੁਆਰਾ ਹੋਠੀਆਂ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਅੱਜ ਦਾ ਇਹ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਸਰਦਾਰ ਹਰਜਿੰਦਰ ਸਿੰਘ ਜੀ ਐਡਵੋਕੇਟ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ‘ਅੰਮ੍ਰਿਤ ਛਕੋ ਸਿੰਘ ਸਜੋ’ ਲਹਿਰ ਤਹਿਤ ਕਾਲਾ ਅਫਗਾਨਾ ਦੇ ਪਿੰਡ ਦਾਲਮ ਨੰਗਲ ਦੇ ਗੁਰਦੁਆਰਾ ਟਾਹਲੀ ਸਾਹਿਬ ਤਪ ਅਸਥਾਨ ਬਾਬਾ ਸ਼੍ਰੀ ਚੰਦ ਵਿਖੇ ਕਰਵਾਇਆ ਗਿਆ ਹੈ, ਜੋ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੀ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨਾਂ ਵੱਲੋਂ 35 ਅੰਮ੍ਰਿਤ ਅਭਿਲਾਸ਼ੀਆਂ ਨੂੰ ਅੰਮ੍ਰਿਤ ਦੀ ਦਾਤ ਬਖਸ਼ੀ ਅਤੇ ਉਨ੍ਹਾਂ ਨੂੰ ਭੇਟਾ ਰਹਿਤ ਕਕਾਰ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਭੇਟ ਕੀਤੇ ਗਏ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਦਮੋਦਰ ਸਿੰਘ, ਬਾਬਾ ਗਿਆਨ ਸਿੰਘ ਅਤੇ ਹੈੱਡ ਗ੍ਰੰਥੀ ਸਾਹਿਬਾਨਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਬਾਬਾ ਜੀ ਵੱਲੋਂ ਪੰਜ ਪਿਆਰੇ ਸਾਹਿਬਾਨਾਂ, ਪ੍ਰਚਾਰਕ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸ੍ਰੀ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਜੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਧੰਨਵਾਦ ਕੀਤਾ। ਇਸ ਮੌਕੇ ਭਾਈ ਰਣਜੀਤ ਸਿੰਘ ਵੜੈਚ ਪ੍ਰਚਾਰਕ, ਭਾਈ ਹਰ ਸੁਖਮਨ ਸਿੰਘ ਪ੍ਰਚਾਰਕ, ਭਾਈ ਬਲਜੋਧ ਸਿੰਘ ਪ੍ਰਚਾਰਕ, ਭਾਈ ਕੁਲਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਸ਼ਮਸ਼ੇਰ ਸਿੰਘ ਮਿਸ਼ਰਪੁਰਾ ਢਾਡੀ ਜੱਥਾ, ਗੁਰਦੁਆਰਾ ਸਾਹਿਬ ਪੰਜਵੀਂ ਪਾਤਸ਼ਾਹੀ ਹੋਠੀਆਂ ਮੈਨੇਜਰ ਦਵਿੰਦਰ ਸਿੰਘ ਲਾਲੀ, ਪ੍ਰਧਾਨ ਰਣਜੀਤ ਸਿੰਘ, ਪ੍ਰਧਾਨ ਮਨਜੋਤ ਸਿੰਘ, ਪ੍ਰਧਾਨ ਹਰਸੁਖ ਸਿੰਘ, ਸਵਿੰਦਰ ਸਿੰਘ, ਗ੍ਰੰਥੀ ਸੋਹਨ ਸਿੰਘ, ਸਤਨਾਮ ਸਿੰਘ, ਕਰਨਪ੍ਰੀਤ ਸਿੰਘ, ਕਵੀਸ਼ਰ ਕੁਲਦੀਪ ਸਿੰਘ, ਕਵੀਸ਼ਰ ਗੁਰਮੀਤ ਸਿੰਘ, ਕਵੀਸ਼ਰ ਮਨਜੀਤ ਸਿੰਘ ਸਮੇਤ ਸੰਗਤ ਹਾਜ਼ਰ ਸਨ।