- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਘੁਮਾਣ ਦੇ ਮੇਨ ਬਾਜ਼ਾਰ ਚ ਭਾਂਡਿਆਂ ਦੀ ਮਸ਼ਹੂਰ ਦੁਕਾਨ ਗਿਆਨੀ ਬਰਤਨ ਸਟੋਰ ਤੇ ਅੱਜ ਸਵੇਰੇ ਤੜਕਸਾਰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਦੁਕਾਨ ਤੇ ਪਿਆ ਸਾਰਾ ਲੱਖਾਂ ਦਾ ਸਾਮਾਨ ਸੜਕੇ ਸੁਆਹ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਬਰਤਨ ਸਟੋਰ ਦੇ ਮਾਲਕ ਜਸਵਿੰਦਰਪਾਲ ਸਿੰਘ ਪੁੱਤਰ ਜਥੇਦਾਰ ਸੋਦਾਗਰ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰਾਂ ਬੀਤੀ ਰਾਤ 7 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ।

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ, ਘੁਮਾਣ - ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਘੁਮਾਣ ਦੇ ਮੇਨ ਬਾਜ਼ਾਰ ਚ ਭਾਂਡਿਆਂ ਦੀ ਮਸ਼ਹੂਰ ਦੁਕਾਨ ਗਿਆਨੀ ਬਰਤਨ ਸਟੋਰ ਤੇ ਅੱਜ ਸਵੇਰੇ ਤੜਕਸਾਰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਦੁਕਾਨ ਤੇ ਪਿਆ ਸਾਰਾ ਲੱਖਾਂ ਦਾ ਸਾਮਾਨ ਸੜਕੇ ਸੁਆਹ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਬਰਤਨ ਸਟੋਰ ਦੇ ਮਾਲਕ ਜਸਵਿੰਦਰਪਾਲ ਸਿੰਘ ਪੁੱਤਰ ਜਥੇਦਾਰ ਸੋਦਾਗਰ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰਾਂ ਬੀਤੀ ਰਾਤ 7 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ ਅਤੇ ਸਾਡਾ ਘਰ ਦੁਕਾਨ ਦੇ ਨਾਲ ਹੀ ਹੈ।ਉਹਨਾਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਪੋਣੇ ਚਾਰ ਵਜੇ ਦੇ ਕਰੀਬ ਉਸਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਦੁਕਾਨ ਚ ਅੱਗ ਲੱਗ ਗਈ ਹੈ ਜਦ ਆਣਕੇ ਵੇਖਿਆ ਤਾ ਦੁਕਾਨ ਦੇ ਅਗਲੇ ਪਾਸੇ ਭਿਆਨਕ ਅੱਗ ਲੱਗੀ ਸੀ। ਉਹਨਾਂ ਦੱਸਿਆ ਕਿ ਵੇਖਦਿਆਂ ਹੀ ਵੇਖਦਿਆਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ । ਉਹਨਾਂ ਦੱਸਿਆ ਕਿ ਆਸ ਪਾਸ ਦੇ ਲੋਕਾਂ ਦੀ ਮਦਦ ਦੇ ਨਾਲ ਅੱਗ ਬੁਝਾਉਣ ਦਾ ਯਤਨ ਕੀਤਾ ਗਿਆ ਪਰ ਅੱਗ ਬਹੁਤ ਭਿਆਨਕ ਸੀ।
ਉਸ ਤੋਂ ਬਾਅਦ ਫਾਇਰ ਬਿਗ੍ਰੇਡ ਬਟਾਲਾ ਤੇ ਡੇਰਾ ਬਿਆਸ ਦੀਆਂ ਚਾਰ ਗੱਡੀਆਂ ਵੱਲੋਂ ਬੜੀ ਹੀ ਜੱਦੋ ਜ਼ਹਿਦ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਜਸਵਿੰਦਰ ਪਾਲ ਨੇ ਦੱਸਿਆ ਕਿ ਭਿਆਨਕ ਅੱਗ ਕਾਰਨ ਦੁਕਾਨ ਚ ਪਿਆ ਲੱਖਾਂ ਦਾ ਸਾਮਾਨ ਪੂਰੀ ਤਰਾਂ ਸੜਕੇ ਸੁਆਹ ਹੋ ਗਿਆ ਅਤੇ ਦੁਕਾਨ ਦੀ ਬਿਲਡਿੰਗ ਵੀ ਪੂਰੀ ਤਰਾਂ ਨੁਕਸਾਨੀ ਗਈ। ਉਹਨਾਂ ਦੱਸਿਆ ਕਿ ਭਿਆਨਕ ਅੱਗ ਕਾਰਨ ਕਰੀਬ 1 ਕਰੋੜ ਤੋਂ ਵੀ ਵੱਧ ਦਾ ਨੁਕਸਾਨ ਹੋ ਗਿਆ ਹੈ।ਉਸਨੇ ਦੱਸਿਆ ਕਿ ਦੁਕਾਨ ਦੀ ਉਪਰਲੀ ਬਿਲਡਿੰਗ ਅਤੇ ਦੁਕਾਨ ਦੇ ਨਾਲ ਲੱਗਦੇ ਘਰਾਂ ਦੀਆ ਕੰਧਾਂ, ਘਰ ਵਿੱਚ ਪਏ ਸੋਫੇ, ਫਰਨੀਚਰ ਵੀ ਬੁਰੀ ਤਰਾਂ ਨੁਕਸਾਨੇ ਗਏ। ਉਨਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ।
ਇਸ ਸਬੰਧੀ ਥਾਣਾ ਘੁਮਾਣ ਦੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ । ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਹਰ ਸੰਭਵ ਮਦਦ ਕੀਤੀ ਜਾਵੇਗੀ। ਦਰਬਾਰ ਕਮੇਟੀ ਦੇ ਸਕੱਤਰ ਸੁਖਵਿੰਦਰ ਸਿੰਘ ਲਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਾਇਰ ਬ੍ਰਿਗੈਡ ਦਾ ਦਫ਼ਤਰ ਸ੍ਰੀ ਹਰਗੋਬਿੰਦਪੁਰ ਸਾਹਿਬ ਜਾ ਘੁਮਾਣ ਵਿੱਚ ਵੀ ਬਣਾਇਆ ਜਾਵੇ ਤਾਂ ਜ਼ੋ ਅਚਾਨਕ ਵਾਪਰੇ ਹਾਦਸੇ ਵਿੱਚ ਬਚਾਅ ਹੋ ਸਕੇ।