ਮਾਨ ਸਰਕਾਰ ਦੇ ਲੋਕ-ਭਲਾਈ ਕੰਮਾਂ ਦੇ ਪ੍ਰਚਾਰ ਨੂੰ ਬਟਾਲਾ ’ਚ ਭਰਵਾਂ ਹੁੰਗਾਰਾ: ਚੇਅਰਮੈਨ ਉੱਦੋਵਾਲੀ ਮਾਨ ਸਰਕਾਰ ਦੇ ਲੋਕ-ਭਲਾਈ ਕੰਮਾਂ ਦੇ ਪ੍ਰਚਾਰ ਨੂੰ ਬਟਾਲਾ ’ਚ ਭਰਵਾਂ ਹੁੰਗਾਰਾ: ਚੇਅਰਮੈਨ ਉੱਦੋਵਾਲੀ
Publish Date: Fri, 23 Oct 2026 04:01 PM (IST)
Updated Date: Fri, 23 Oct 2026 04:04 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਗਏ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਟਰੇਡ ਵਿੰਗ ਬਟਾਲਾ ਵੱਲੋਂ ਲਗਾਤਾਰ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਵਪਾਰੀਆਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉੱਦੋਵਾਲੀ ਨੇ ਦਿੱਤੀ।ਉਨ੍ਹਾਂ ਕਿਹਾ ਕਿ ਟਰੇਡ ਵਿੰਗ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ, ਲੋਕ-ਪੱਖੀ ਯੋਜਨਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਸਬੰਧਤ ਪੱਧਰ ਤੱਕ ਪਹੁੰਚਾਉਣਾ, ਜਿਸਦੇ ਚਲਦਿਆਂ ਭਵਿੱਖ ਵਿੱਚ ਵੀ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਟਰੇਡ ਵਿੰਗ ਸੰਪਰਕ ਜਾਰੀ ਰੱਖੇਗਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਯਤਨ ਕਰੇਗਾ।। ਚੇਅਰਮੈਨ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਬਟਾਲਾ ਦੇ ਵਿਕਾਸ ਕਾਰਜਾਂ ਸਦਕਾ ਹੀ ਲੋਕ ਮੁੜ ਇਨ੍ਹਾਂ ਨੂੰ ਵਿਧਾਇਕ ਵਜੋਂ ਦੇਖਣ ਦੇ ਇੱਛੁਕ ਹਨ ਅਤੇ ਲੋਕ ਵਿਕਾਸ ਕਾਰਜਾਂ ਤੋਂ ਖੁਸ਼ ਹਨ।