ਅਧਿਕਾਰੀਆਂ ਤੇ ਵਪਾਰੀਆਂ ਦੀ ਸਾਂਝੀ ਬੈਠਕ ’ਚ ਮਸਲਿਆਂ ’ਤੇ ਕੀਤਾ ਵਿਚਾਰ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ
Publish Date: Sun, 22 Mar 2026 04:41 PM (IST)
Updated Date: Sun, 22 Mar 2026 04:43 PM (IST)

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸਡੀਐੱਮ ਅਨੁਪ੍ਰੀਤ ਕੌਰ ਰੰਧਾਵਾ ਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਮੌਜੂਦ ਸਨ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ, ਇਸੇ ਕੜੀ ਤਹਿਤ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸੁਧਾਰਿਆ ਜਾ ਸਕੇ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਟਰੇਡ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਵਚਨਬੱਧ ਹੈ ਤੇ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ। ਇਸ ਮੌਕੇ ਸਿਮਰਜੀਤ ਸਿੰਘ ਚੇਅਰਮੈਨ ਟ੍ਰੇਡਰਸ ਕਮਿਸ਼ਨ ਗੁਰਦਾਸਪੁਰ ਨੇ ਕਿਹਾ ਕਿ ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ ਤੇ ਪਾਰਦਰਸ਼ੀ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀਐੱਸਟੀ, ਬਿਜਲੀ ਸਪਲਾਈ, ਮਜ਼ਦੂਰੀ ਆਦਿ ਨਾਲ ਸਬੰਧਤ ਮੁੱਦਿਆਂ ਦਾ ਸਮਰੱਥ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸ ਮੌਕੇ ਸੁਭਾਸ਼ ਚੰਦਰ ਏਆਰਟੀਓ ਗੁਰਦਾਸਪੁਰ, ਰਘੁਬੀਰ ਸਿੰਘ ਖਾਲਸਾ ਚੇਅਰਮੈਨ ਵਪਾਰ ਮੰਡਲ ਗੁਰਦਾਸਪੁਰ, ਰਜਿੰਦਰ ਨੰਦਾ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਗੁਰਦਾਸਪੁਰ, ਮੈਂਬਰ ਬਿਕਰਮਜੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਸਬੀਰ ਸਿੰਘ, ਰਜਿੰਦਰ ਨਈਅਰ, ਜਗਜੀਤ ਸਿੰਘ ਪਿੰਟਾ ਜ਼ਿਲ੍ਹਾ ਜਨਰਲ ਸਕੱਤਰ, ਅਸ਼ੋਕ ਮਹਾਜਨ ਪ੍ਰਧਾਨ ਮਾਰਕੀਟ ਕਮੇਟੀ, ਆਸ਼ੂ ਸਕੱਤਰ ਸੋਸ਼ਲ ਮੀਡੀਆ ਵਿੰਗ ਮਾਝਾ ਜ਼ੋਨ, ਅਰੁਣ ਕੁਮਾਰ ਈਓ ਨਗਰ ਕੌਂਸਲ, ਭੁਪਿੰਦਰ ਸਿੰਘ ਕਲੇਰ, ਐੱਸਡੀਓਪੀਐੱਸਪੀਸੀਐੱਲ ਪਲਕ ਇੰਸਪੈਕਟਰ ਜੀਐੱਸਟੀ ਸਮੇਤ ਵਪਾਰੀ ਤੇ ਦੁਕਾਨਦਾਰ ਮੌਜੂਦ ਸਨ।