12 ਦੀ ਹੜਤਾਲ ਨੂੰ ਸਫ਼ਲ ਬਣਾਉਣ ਸਬੰਧੀ ਕੀਤੀ ਬੈਠਕ
12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਸਬੰਧੀ ਕੀਤੀ ਬੈਠਕ
Publish Date: Sat, 07 Feb 2026 04:00 PM (IST)
Updated Date: Sun, 08 Feb 2026 03:59 AM (IST)

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਸਬੰਧਿਤ ਇਫਟੂ) ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਚਾਰ ਕੋਡਾਂ ਅਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਵਿਰੋਧ ਵਿੱਚ 12 ਫਰਵਰੀ ਨੂੰ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਧਾਨ ਸਭਾ ਹਲਕਾ ਭੋਆ ’ਚ ਪੈਂਦੇ ਪਿੰਡ ਸਿਹੌੜਾ ਕਲਾਂ ਵਿਖੇ ਗੁਲਜ਼ਾਰੀ ਲਾਲ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਇਫਟੂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਕਮਲ ਕਿਸ਼ੋਰ ਗੁਰਦਾਸਪੁਰ ਭਾਈਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 44 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਲਿਆਂਦੇ ਗਏ ਚਾਰ ਲੇਬਰ ਕੋਡ ਮਜ਼ਦੂਰ ਵਰਗ ਦੇ ਹੱਕਾਂ ਤੇ ਸਿੱਧਾ ਹਮਲਾ ਹਨ। ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਮਜ਼ਦੂਰਾਂ ਵੱਲੋਂ ਲੰਬੇ ਸੰਘਰਸ਼ਾਂ ਰਾਹੀਂ ਹਾਸਲ ਕੀਤੇ ਹੱਕ ਖੋਏ ਜਾ ਰਹੇ ਹਨ ਅਤੇ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਏ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰਾਂ ਦੀ ਘੱਟੋ ਘੱਟ ਉਜਰਤ ਵਿੱਚ ਵਾਧਾ ਕੀਤਾ ਜਾਵੇ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ 12 ਫਰਵਰੀ ਦੀ ਹੜਤਾਲ ਸਿਰਫ ਰੋਸ ਪ੍ਰਦਰਸ਼ਨ ਨਹੀਂ ਸਗੋਂ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਦੇ ਇੱਕ ਵੱਡੇ ਸੰਘਰਸ਼ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਜੋਨੀ ਫੂਲਪੁਰੀ, ਰਛਪਾਲ ਨੰਗਲ, ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ, ਰਾਜ ਨਾਥ ਅਤੇ ਬਲਵੰਤ ਰਾਜ ਕਹਾਣੀ ਆਦਿ ਹਾਜ਼ਰ ਸਨ।