- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ- 2027 ਨੂੰ ਮੁੱਖ ਰੱਖਦਿਆਂ ਵਲਨਰਏਬਿਲਟੀ ਮੈਪਿੰਗ ਸਬੰਧੀ ਮੀਟਿੰਗ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵੀ ਮੌਜੂਦ ਸਨ।ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ, ਡੇਰਾ ਬਾਬਾ ਨਾਨਕ, ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਮੂਹ ਚੋਣ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਵਲਨਰਏਬਿਲਟੀ ਮੈਪਿੰਗ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਹੀ ਅਤੇ ਬਾਰੀਕੀ ਨਾਲ ਪਛਾਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਚੋਣ ਅਤੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕਰਨ ਅਤੇ ਸੰਭਾਵੀ ਕਾਨੂੰਨ-ਵਿਵਸਥਾ ਸਬੰਧੀ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਤੱਥਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2027 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਕੀਤੇ ਜਾਣਗੇ।ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਐੱਸਪੀ (ਐੱਚ) ਬਟਾਲਾ ਖੁਸ਼ਬੀਰ ਕੌਰ, ਸਾਰੰਗਪ੍ਰੀਤ ਸਿੰਘ ਔਜਲਾ ਐੱਸਡੀਐੱਮ ਬਟਾਲਾ, ਸੁਖਜਿੰਦਰ ਸਿੰਘ ਟਿਵਾਣਾ ਐੱਸਡੀਐੱਮ ਫਤਹਿਗੜ੍ਹ ਚੂੜੀਆਂ, ਲਛਮਣ ਸਿੰਘ ਐੱਸਡੀਐੱਮ ਡੇਰਾ ਬਾਬਾ ਨਾਨਕ, ਮਨਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਸੁਨੀਲ ਕੁਮਾਰ ਚੋਣ ਕਾਨੂੰਗੋਤੇ ਹੋਰ ਅਧਿਕਾਰੀ ਸ਼ਾਮਲ ਸਨ।