- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸੰਵੇਦਨਸ਼ੀਲਤਾ ਦੇ ਨਕਸ਼ੇ ਅਤੇ ਨਾਜ਼ੁਕ ਪੋਲਿੰਗ ਸਬੰਧੀ ਮੀਟਿੰਗ

ਸਰਬਜੀਤ ਚਾਹਲ, ਪੰਜਾਬੀ ਜਾਗਰਣ, ਗੁਰਦਾਸਪੁਰ : ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐੱਸਐੱਸਐੱਮ ਕਾਲਜ ਦੀਨਾਨਗਰ ਵਿਖੇ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸੰਵੇਦਨਸ਼ੀਲਤਾ ਦੇ ਨਕਸ਼ੇ (ਵਲਨਰੇਬਿਲਿਟੀ ਮੈਪਿੰਗ) ਅਤੇ ਨਾਜ਼ੁਕ ਪੋਲਿੰਗ (ਕ੍ਰਿਟੀਕਲ ਪੋਲਿੰਗ) ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ ’ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲਤਾ ਦੇ ਨਕਸ਼ੇ ਤੇ ਨਾਜ਼ੁਕ ਪੋਲਿੰਗ ਸਟੇਸ਼ਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਬਾਰੀਕੀ ਨਾਲ ਅਮਲ ਵਿੱਚ ਲਿਆਂਦਾ ਜਾਵੇ ਅਤੇ ਇਸ ਕੰਮ ਨੂੰ ਰੀਵਿਊ ਕਰਨ ਲਈ ਮੀਟਿੰਗ ਜਲਦ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਮਸ਼ੀਨਰੀ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।