ਵਾਰਡ ਨੰਬਰ 50 ’ਚ ਵਾਰਡ ਡਿਫੈਂਸ ਕਮੇਟੀ ਤੇ ਲੋਕਾਂ ਨਾਲ ਮੀਟਿੰਗ ਵਾਰਡ ਨੰਬਰ 50 ਵਿੱਚ ਵਾਰਡ ਡਿਫੈਂਸ ਕਮੇਟੀ ਅਤੇ ਲੋਕਾਂ ਨਾਲ ਮੀਟਿੰਗ
Publish Date: Sat, 31 Oct 2026 04:49 PM (IST)
Updated Date: Sat, 31 Oct 2026 04:50 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੀਡੀਸੀਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਮੀਟਿੰਗਾਂ ਕਰ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬਟਾਲਾ ਵਿਖੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵਾਰਡ ਨੰਬਰ 50 ਵਿਚ ਮੀਟਿੰਗ ਕੀਤੀ ਗਈ ਅਤੇ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਰਦੀਪ ਕੁਮਾਰ ਸੀਨੀਅਰ ਆਪ ਆਗੂ, ਬਿਕਰਮਜੀਤ ਸਿੰਘ ਬਿੱਕਾ ਸੈਣ ਸਮਾਜ ਦੇ ਚੇਅਰਮੈਨ ਜਸਪਾਲ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੁਆਰਡੀਨੇਟਰ ਸੰਧੂ ਭੱਟੀ ਅਤੇ ਵਾਰਡ ਵਾਸੀ ਮੌਜੂਦ ਸਨ।ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਨਸ਼ਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਮੁੜ ਜੀਵਨ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਇਹ ਯਤਨ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿੱਚੋਂ ਗੁਜ਼ਰ ਰਹੇ ਨੌਜਵਾਨ ਆਤਮ-ਵਿਸ਼ਵਾਸ ਨਾਲ ਆਪਣਾ ਭਵਿੱਖ ਸੰਵਾਰ ਸਕਣ ਅਤੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣ ਕੇ ਅੱਗੇ ਵਧਣ। ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕੱਠੇ ਹੋ ਕੇ ਲੜਨ ਲਈ ਸਹਿਯੋਗ ਦੀ ਅਪੀਲ ਕੀਤੀ।