ਪਿੰਡ ਸੇਖਵਾਂ ’ਚ ਐਡਵੋਕੇਟ ਜੈਂਤੀਪੁਰ ਵੱਲੋਂ ਵਰਕਰਾਂ ਨਾਲ ਮੀਟਿੰਗ ਪਿੰਡ ਸੇਖਵਾਂ ਵਿਖੇ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਵਰਕਰਾਂ ਨਾਲ ਮੀਟਿੰਗ
Publish Date: Fri, 20 Nov 2026 06:23 PM (IST)
Updated Date: Fri, 20 Nov 2026 06:25 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਹਲਕੇ ਦੇ ਪਿੰਡ ਸੇਖਵਾਂ ਵਿਖੇ ਮੀਟਿੰਗ ਕੀਤੀ ਗਈ। ਸਾਬਕਾ ਸਰਪੰਚ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਇਸ ਇਕੱਠ ਦੌਰਾਨ ਚੋਣ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜੁਟ ਜਾਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਉਪਰੰਤ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਸਮਾਜ ਦਾ ਹਰ ਵਰਗ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਵਪਾਰੀਆਂ ਨੂੰ ਮਿਲ ਰਹੀਆਂ ਰੰਗਦਾਰੀ ਦੀਆਂ ਧਮਕੀਆਂ ਅਤੇ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤੇ ਜਾ ਰਹੇ ਕਥਿਤ ਝੂਠੇ ਮਾਮਲਿਆਂ ਕਾਰਨ ਆਮ ਲੋਕ ਬੇਹੱਦ ਪਰੇਸ਼ਾਨ ਹਨ। ਇਸ ਮੌਕੇ ਐਡਵੋਕੇਟ ਜੈਂਤੀਪੁਰ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਜਾਤ ਪਾਉਣ ਲਈ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦੇ ਇਛੁੱਕ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਬਟਾਲਾ ਹਲਕੇ ਦੇ ਸੂਝਵਾਨ ਅਤੇ ਅਣਖੀ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੂੰ ਨਕਾਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ ਦੇਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਜਸਪਾਲ ਸਿੰਘ ਤੱਤਲਾ ਜਨਰਲ ਸੈਕਟਰੀ ਪੰਜਾਬ, ਸਵਿੰਦਰ ਸਿੰਘ ਮੈਂਬਰ ਪੰਚਾਇਤ, ਦਲਬੀਰ ਸਿੰਘ ਬਾਊ, ਲੱਖਾ ਸਿੰਘ ਮੈਂਬਰ ਪੰਚਾਇਤ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ, ਦਿਲਬਾਗ ਸਿੰਘ, ਸਰਦੂਲ ਸਿੰਘ, ਦਰਸ਼ਨ ਲਾਲ ਭਗਤ, ਅਮਰੀਕ ਸਿੰਘ, ਜਸਪਾਲ ਸਿੰਘ, ਕਰਮਜੀਤ ਹੈਪੀ ਸਰਪੰਚ, ਮਨਦੀਪ ਸਿੰਘ ਹਾਈ ਫਾਈਵ, ਮਨਜੀਤ ਸਿੰਘ, ਕਸ਼ਮੀਰ ਸਿੰਘ, ਵਿਲਿਅਮ, ਰਜਿੰਦਰ ਸਿੰਘ ਬੱਲਾ ਬਿਸ਼ਨੀਵਾਲ ਸਰਪੰਚ, ਮਨਜੀਤ ਸਰਪੰਚ, ਜਸਵਿੰਦਰ ਸਿੰਘ ਤਲਵੰਡੀ ਝੂੰਗਲਾ, ਨਰੰਜਣ ਦਾਸ ਸਰਪੰਚ, ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਆਦਿ ਹਾਜ਼ਰ ਸਨ।