ਚੋਣ ਰਣਨੀਤੀਆਂ ’ਤੇ ਜੈਂਤੀਪੁਰ ਨੇ ਕੀਤਾ ਵਿਚਾਰ-ਵਟਾਂਦਰਾ ਪਿੰਡ ਸੇਖਵਾਂ ਵਿਖੇ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਵਰਕਰਾਂ ਨਾਲ ਮੀਟਿੰਗ
Publish Date: Sat, 21 Nov 2026 03:28 PM (IST)
Updated Date: Sat, 21 Nov 2026 03:31 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਹਲਕੇ ਦੇ ਪਿੰਡ ਸੇਖਵਾਂ ਵਿਖੇ ਇੱਕ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਸਰਪੰਚ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਆਯੋਜਿਤ ਇਸ ਇਕੱਠ ਦੌਰਾਨ ਚੋਣ ਰਣਨੀਤੀਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜੁਟ ਜਾਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਸਮਾਜ ਦਾ ਹਰ ਵਰਗ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਵਪਾਰੀਆਂ ਨੂੰ ਮਿਲ ਰਹੀਆਂ ਰੰਗਦਾਰੀ ਦੀਆਂ ਧਮਕੀਆਂ ਅਤੇ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤੇ ਜਾ ਰਹੇ ਕਥਿਤ ਝੂਠੇ ਮਾਮਲਿਆਂ ਕਾਰਨ ਆਮ ਲੋਕ ਬੇਹੱਦ ਪ੍ਰੇਸ਼ਾਨ ਹਨ। ਐਡਵੋਕੇਟ ਜੈਂਤੀਪੁਰ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਜਾਤ ਪਾਉਣ ਲਈ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦੇ ਇੱਛੁਕ ਹਨ। ਇਸ ਮੌਕੇ ਜਸਪਾਲ ਸਿੰਘ ਤੱਤਲਾ ਜਨਰਲ ਸੈਕਟਰੀ ਪੰਜਾਬ, ਸਵਿੰਦਰ ਸਿੰਘ ਮੈਂਬਰ ਪੰਚਾਇਤ, ਦਲਬੀਰ ਸਿੰਘ ਬਾਊ, ਲੱਖਾ ਸਿੰਘ ਮੈਂਬਰ ਪੰਚਾਇਤ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ, ਦਿਲਬਾਗ ਸਿੰਘ, ਸਰਦੂਲ ਸਿੰਘ, ਦਰਸ਼ਨ ਲਾਲ ਭਗਤ, ਅਮਰੀਕ ਸਿੰਘ, ਜਸਪਾਲ ਸਿੰਘ, ਕਰਮਜੀਤ ਹੈਪੀ ਸਰਪੰਚ, ਮਨਦੀਪ ਸਿੰਘ ਹਾਈ ਫਾਈਵ, ਮਨਜੀਤ ਸਿੰਘ, ਕਸ਼ਮੀਰ ਸਿੰਘ,ਵਿਲਿਅਮ, ਰਜਿੰਦਰ ਸਿੰਘ ਬੱਲਾ ਬਿਸ਼ਨੀਵਾਲ ਸਰਪੰਚ, ਮਨਜੀਤ ਸਰਪੰਚ, ਜਸਵਿੰਦਰ ਸਿੰਘ ਤਲਵੰਡੀ ਝੂੰਗਲਾ, ਨਰੰਜਣ ਦਾਸ ਸਰਪੰਚ ਆਦਿ ਹਾਜ਼ਰ ਸਨ।