‘ਮੇਰੀ’ ਮਾਂ ਐੱਨਜੀਓ ਨੇ ਬਟਾਲਾ ਵਿਖੇ ਅੱਖਾਂ ਦਾ ਮੁਫਤ ਮੈਡੀਕਲ ਕੈਂਪ ਲਗਾਇਆ ‘ਮੇਰੀ’ ਮਾਂ ਐੱਨਜੀਓ ਨੇ ਬਟਾਲਾ ਵਿਖੇ ਅੱਖਾਂ ਦਾ ਮੁਫਤ ਮੈਡੀਕਲ ਕੈਂਪ ਲਗਾਇਆ
Publish Date: Tue, 29 Sep 2026 04:44 PM (IST)
Updated Date: Tue, 29 Sep 2026 04:45 PM (IST)
ਸੁਖਦੇਵ ਸਿੰਘ\ ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸਮਾਜ ਸੇਵੀ ਸੰਸਥਾ ‘ਮੇਰੀ ਮਾਂ’ ਐੱਨਜੀਓ ਵੱਲੋਂ ਮਰਹੂਮ ਸੀਮਾ ਮਹਿਤਾ ਦੀ ਯਾਦ ’ਚ ਬਟਾਲਾ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸ਼ੰਕਰਾ ਹਸਪਤਾਲ, ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਵੰਡੀਆਂ ਗਈਆਂ। ਕੈਂਪ ਦੌਰਾਨ ਅੱਖਾਂ ਦੇ ਆਪ੍ਰੇਸ਼ਨ ਲਈ 75 ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਨੂੰ ਸ਼ੰਕਰਾ ਹਸਪਤਾਲ, ਲੁਧਿਆਣਾ ਵਿਖੇ ਲਿਜਾ ਕੇ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਗਏ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਵੱਲੋਂ 20 ਯੂਨਿਟ ਖੂਨਦਾਨ ਕੀਤਾ ਗਿਆ। ਮੇਰੀ ਮਾਂ ਐੱਨਜੀਓ. ਵੱਲੋਂ ਕੈਂਪ ’ਚ ਪਹੁੰਚੇ ਮਰੀਜ਼ਾਂ ਅਤੇ ਸੰਗਤ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਂਗਰਸ ਪਾਰਟੀ ਦੇ ਆਗੂ ਅਮਨਦੀਪ ਜੈਂਤੀਪੁਰ, ਗੌਤਮ ਸੇਠ ਗੁੱਡੂ, ਭਾਜਪਾ ਆਗੂ ਹਰਸਿਮਰਨ ਸਿੰਘ ਹੀਰਾ ਵਾਲੀਆ, ਚੇਅਰਮੈਨ ਮਾਣਕ ਮਹਿਤਾ ਅਤੇ ਅੰਮ੍ਰਿਤ ਕਲਸੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਵਿਕਾਸ ਮਹਿਤਾ, ਬਲਵਿੰਦਰ ਕੁਮਾਰ ਮਹਿਤਾ, ਮਾਨਵ ਸ਼ਰਮਾ, ਰਿਦਮ, ਕੇਸ਼ਵ, ਅੰਕੁਸ਼, ਅਨੁਰਾਗ, ਗਿੰਨੀ ਜਾਂਡੂ, ਸੋਡੀਨੀ, ਪੁਨੀਤ ਸਮੇਤ ਹੋਰ ਪਤਵੰਤੇ ਅਤੇ ਸੰਸਥਾ ਦੇ ਮੈਂਬਰ ਹਾਜ਼ਰ ਸਨ।