ਪਿੰਡ ਖੁਜਾਲਾ ’ਚ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਨੌਜਵਾਨ ਨੇ ਕਿਰਚ ਮਾਰ ਕੇ ਕੀਤਾ ਨੌਜਵਾਨ ਦਾ ਕਤਲ
ਪਿੰਡ ਖੁਜਾਲਾ ’ਚ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਨੌਜਵਾਨ ਨੇ ਕਿਰਚ ਮਾਰ ਕੇ ਕੀਤਾ ਨੌਜਵਾਨ ਦਾ ਕਤਲ
Publish Date: Wed, 18 Mar 2026 05:23 PM (IST)
Updated Date: Wed, 18 Mar 2026 05:25 PM (IST)

ਕਸ਼ਮੀਰ ਸਿੰਘ, ਪੰਜਾਬੀ ਜਾਗਰਣ ਸ੍ਰੀ ਹਰਗੋਬਿੰਦਪੁਰ ਸਾਹਿਬ : ਪਿੰਡ ਖੁਜਾਲਾ ਵਿੱਚ ਮਾਮੂਲੀ ਤਕਰਾਰ ਦੇ ਚਲਦਿਆਂ ਇੱਕ ਨੌਜਵਾਨ ਵੱਲੋਂ ਦੂਸਰੇ ਨੌਜਵਾਨ ਦੇ ਕਿਰਚ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਖੁਜਾਲਾ ਦੇ ਦੋ ਨੌਜਵਾਨਾਂ ਵਿੱਚ ਪੈਸਿਆਂ ਦੇ ਲੈਣ ਦੇਨ ਨੂੰ ਲੈ ਕੇ ਹੋਈ ਲੜਾਈ ਵਿੱਚ ਇੱਕ ਨੌਜਵਾਨ ਵੱਲੋਂ ਦੂਸਰੇ ਨੌਜਵਾਨ ਦੇ ਉੱਪਰ ਕਿਰਚ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਚੌਂਕੀ ਉਧਨਵਾਲ ਦੇ ਇੰਚਾਰਜ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਜੋਬਨਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਖੁਜਾਲਾ ਨੇ ਹਰਮਨਪ੍ਰੀਤ ਸਿੰਘ ਉਰਫ ਬਬਲੂ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਖਜਾਲਾ ਕੋਲੋਂ ਕਰੀਬ ਤਿੰਨ ਤੋਂ ਚਾਰ ਹਜ਼ਾਰ ਰੁਪਏ ਲੈਣੇ ਸਨ, ਜਿਸ ਕਾਰਨ ਦੋਨਾਂ ਦੇ ਵਿੱਚ ਮਮੂਲੀ ਤਕਰਾਰ ਹੋ ਗਈ ਅਤੇ ਇਹ ਤਕਰਾਰ ਇਨੀ ਜਿਆਦਾ ਵੱਧ ਗਈ ਕਿ ਜੋਬਨਜੀਤ ਸਿੰਘ ਨੇ ਹਰਮਨਪ੍ਰੀਤ ਸਿੰਘ ਉਰਫ ਬਬਲੂ ਦੇ ਕਿਰਚ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਹਮਲਾਵਰ ਜੋ ਹਰਮਨਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਏਐੱਸਆਈ ਸਤਨਾਮ ਸਿੰਘ ਨੇ ਅੱਗੇ ਦੱਸਿਆ ਕਿ ਦੋਨੋਂ ਨੌਜਵਾਨ ਇੱਕ ਹੀ ਪਿੰਡ ਦੇ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਬਟਾਲਾ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।