- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ ਪੀਰੀ ਖਾਲਸਾ ਮਾਰਚ ਦਾ ਥਾਂ ਥਾਂ ਭਰਵਾਂ ਸਵਾਗਤ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਪੰਜ ਪਿਆਰਿਆਂ ਦੀ ਅਗਵਾਈ ਅਤੇ ਜਥੇਦਾਰ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਕੀਤੇ ਜਾ ਰਹੇ ਖਾਲਸਾ ਮਾਰਚ ਦਾ ਹਰਚੋਵਾਲ, ਨਹਿਰ ਪੁੱਲ ਭਾਮੜੀ, ਬਸਤੀ ਬਸਰਾਵਾਂ ਅਤੇ ਲੰਗਰ ਹਾਲ ਬਸਰਾਵਾਂ ਵਿਖੇ ਵੱਖ-ਵੱਖ ਥਾਵਾਂ ਤੇ ਬੜੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਸਮੇਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਅਤੇ ਛੋਟੇ ਬੱਚਿਆਂ ਸਮੇਤ ਸਾਰੀਆਂ ਸੰਗਤਾਂ ਨੂੰ ਪੰਜ ਕੱਕਾਰਾਂ ਦੇ ਧਾਰਨੀ ਹੋਣ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਤ ਕੀਤਾ।