- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਤਾਰ ਪੁਰਬ ਦੀਆਂ ਵਿਧਾਇਕ ਬਾਜਵਾ ਤੇ ਰਵੀਨੰਦਨ ਬਾਜਵਾ ਵਲੋਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ

ਕੁਲਦੀਪ ਸਿੰਘ ਸਲਗਾਨੀਆਂ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵੱਲੋਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ ਗਈ ਹੈ। ਇਸ ਦਿਹਾੜੇ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸਰਬ-ਸਾਂਝਾ ਉਪਦੇਸ਼ ਦੇ ਕੇ ਸੱਚ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਅਤੇ ਆਪਸੀ ਪਿਆਰ ਤੇ ਸਦਭਾਵਨਾ ਬਣਾਈ ਰੱਖਣ ਲਈ ਚਾਨਣ ਮੁਨਾਰੇ ਦਾ ਕੰਮ ਕਰਦੀਆਂ ਹਨ। ਬਾਜਵਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਆਓ! ਇਸ ਪਵਿੱਤਰ ਗੁਰਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਕਰੀਏ।