- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕਲਸੀ ਨੇ ਪਿੰਡ ਅਰਜਨਪੁਰ ਵਿਖੇ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ

ਫੋਟੋ: 27ਬੀਟੀਐਲ07 ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਦੌਰਾਨ ਵਿਧਾਇਕ ਕਲਸੀ।
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਆਉਂਦੇ ਲੋਕਾਂ ਨੂੰ ਉਨਾਂ ਦਾ ਮਾਲਕੀ ਦਿਵਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਅਰਜਨਪੁਰ ਵਿਖੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਹਿਲਾਂ ਲਾਲ ਲਕੀਰ ਦੇ ਘੇਰੇ ’ਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਉਨ੍ਹਾਂ ਦੇ ਨਾਮ ਨਹੀਂ ਸੀ, ਜਿਸ ਕਾਰਨ ਉਨਾਂ ਨੂੰ ਉਨ੍ਹਾਂ ਦੀ ਪ੍ਰਾਪਰਟੀ ਦਾ ਕਾਨੂੰਨੀ ਹੱਕ ਨਹੀਂ ਮਿਲਿਆ ਸੀ, ਪਰ ਹੁਣ ਸਰਕਾਰ ਨੇ ਲਾਲ ਲਕੀਰ ਦੇ ਵਾਸੀਆਂ ਦੀਆਂ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਦਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਅੰਦਰ ਘਰਾਂ ’ਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਇਸ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ।