- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ। ਬਟਾਲਾ ਸ਼ਹਿਰ ਸਮੇਤ ਪਿੰਡਾਂ ਵਿੱਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਤੇ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ‘ਆਪ’ ਦੀ ਸਰਕਾਰ ਬਣਦਿਆਂ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਨੂੰ ਬਿਜਲੀ ਦੇ ਮਹੀਨੇ ਦੇ 300 ਯੂਨਿਟ ਮੁਫ਼ਤ ਦਿੱਤੇ ਜਿਸ ਨਾਲ ਹੁਣ ਪੰਜਾਬ ਦੇ 90% ਘਰਾਂ ਦੇ ਬਿੱਜਲੀ ਬਿੱਲ ਜ਼ੀਰੋ ਆ ਰਹੇ ਹਨ। ਪੰਜਾਬ ਦੇ ਹਰ ਪਰਿਵਾਰ ਦੇ ਇਲਾਜ ਲਈ 10 ਲੱਖ ਰੁਪਏ ਦਾ ਕੈਸ਼ਲੇਸ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉਪਰ ਬਜ਼ੁਰਗਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਪੰਜਾਬ ਦੀਆਂ ਸੜਕਾਂ ਤੇ 18 ਟੋਲ ਪਲਾਜੇ ਬੰਦ ਕੀਤੇ ਹਨ ਜਿਸ ਨਾਲ ਹਰ ਰੋਜ਼ ਪੰਜਾਬੀਆਂ ਦਾ 64 ਲੱਖ ਰੁਪਿਆ ਬਚ ਰਿਹਾ ਹੈ। ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਦੇ ਲੜਦਿਆਂ ਜਿੱਥੇ ਨਸ਼ਿਆਂ ਖਿਲਾਫ ਫ਼ੈਸਲਾਕੁਨ ਲੜਾਈ ਲੜੀ ਜਾ ਰਹੀ ਹੈ ਉੱਥੇ ਪੰਜਾਬ ਵਿਚ 3100 ਖੇਡ ਸਟੇਡੀਅਮ ਬਣਾਏ ਗਏ ਹਨ।