- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ 'ਚ ‘ਆਪ’ ਮਿਲੀ ਸਿਆਸੀ ਮਜ਼ਬੂਤੀ,

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸੂਰਜ ਨਾਹਰ ਅਤੇ ਸਾਬਕਾ ਐਮ.ਸੀ. ਸਤਪਾਲ ਨਾਹਰ ਨੇ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੇ ਹਲਕਾ ਵਿਧਾਇਕ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੀ ਅਗਵਾਈ ਹੇਠ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਆਪ ਪਾਰਟੀ ਵਿੱਚ ਸ਼ਾਮਲ ਹੋਏ ਦੋਵਾਂ ਆਗੂਆਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਜਸ਼ੈਲੀ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲਾਂ ਦੇ ਅੰਦਰ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਵਿੱਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਅਤੇ ਖੁੱਲ੍ਹੇ ਚੌਕ, ਸੀ.ਸੀ.ਟੀ.ਵੀ ਕੈਮਰੇ, ਸੁੰਦਰ ਐਂਟਰੀ ਗੇਟ, ਟ੍ਰੈਫਿਕ ਲਾਈਟਾਂ, ਸਟ੍ਰੀਟ ਲਾਈਟਾਂ ਅਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇੱਕ ਥਾਂ ’ਤੇ ਹੀ ਪੂਰਾ ਕਰਨ ਲਈ ਤੰਗ ਜਗ੍ਹਾ ਤੋਂ ਬਾਹਰ ਕੱਢ ਕੇ ਬਣਾਈ ਨਵੀਂ ਤਹਿਸੀਲ ਬਣਾਈ ਗਈ, ਨਾਲ ਹੀ ਬਣ ਰਿਹਾ ਨਵਾਂ ਐੱਸ ਐੱਸ ਪੀ ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੱਕੇ ਸੂਏ, ਨੌਜਵਾਨਾਂ ਲਈ ਵਧੀਆ ਖੇਡ ਮੈਦਾਨ, ਨਵੇਂ ਜਿੰਮ ਅਤੇ ਖੇਡਾਂ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਵੀ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।