ਵਿਧਾਇਕ ਕਲਸੀ ਨੇ ਲੋਕ ਮਿਲਣੀ ਕਰ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਵਿਧਾਇਕ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Publish Date: Fri, 13 Nov 2026 04:23 PM (IST)
Updated Date: Sat, 14 Nov 2026 04:01 AM (IST)
ਫੋਟੋ: 13ਬੀਟੀਐਲ08 ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣਦੇ ਵਿਧਾਇਕ ਕਲਸੀ। ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਹੈ ਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ’ਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ। ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਐੱਸਐੱਸਪੀ ਬਟਾਲਾ ਦੇ ਦਫਤਰ ਦੀ ਇਮਾਰਤ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਦੇ ਮੁੱਖ ਚੌਂਕਾਂ ਵਿੱਚ ਟਰੈਫਿਕ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ’ਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।