ਵਿਧਾਇਕ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ ਵਿਧਾਇਕ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ
Publish Date: Mon, 31 Aug 2026 04:11 PM (IST)
Updated Date: Mon, 31 Aug 2026 04:13 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਰੀਬ 350 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਅਤੇ ਸੇਵਾਭਾਵ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਸਤਿਕਾਰ ਸਖੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਬਹੁਤ ਵੱਡੀ ਦਾਤ ਹੈ। ਉਨ੍ਹਾਂ ਦੱਸਿਆ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ।ਵਿਧਾਇਕ ਨੇ ਕਿਹਾ ਕਿ ਸਤਿਕਾਰ ਸਖੀਆਂ ਸਿਰਫ਼ ਸਰਕਾਰੀ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਨਹੀਂ ਹਨ, ਸਗੋਂ ਉਹ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ, ਅਧਿਕਾਰਾਂ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ ਅਤੇ ਇਨ੍ਹਾਂ ਸਖੀਆਂ ਦੀ ਮਿਹਨਤ ਸਦਕਾ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।