ਵਿਧਾਇਕ ਕਲਸੀ ਨੇ ਕਾਜੀਮੋਰੀ ਚੌਂਕ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ ਵਿਧਾਇਕ ਕਲਸੀ ਨੇ ਕਾਜੀਮੋਰੀ ਚੌਂਕ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ
Publish Date: Sat, 21 Nov 2026 04:56 PM (IST)
Updated Date: Sat, 21 Nov 2026 04:58 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਵਾਰਡ ਨੰਬਰ 26 ਕਾਜ਼ੀਮੋਰੀ ਚੌਂਕ ਵਿਖੇ ਹਾਈਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਅਮਿਤ ਸੋਢੀ, ਸੀਨੀਅਰ ਆਗੂ ਪਰਦੀਪ ਕੁਮਾਰ ਅਤੇ ਵਾਰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਇਥੋਂ ਦੇ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹੀਗਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਾਜੀਮੋਰੀ ਚੌਂਕ ਵਿਖੇ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਲੋਕਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ।