- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕਲਸੀ ਵਲੋਂ ਟਰੱਕ ਯੂਨੀਅਨ ਵਿਖੇ ਹਾਈ ਮਾਸਟ ਲਾਈਟਾਂ ਦਾ ਉਦਘਾਟਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਦੀ ਦਹਾਕਿਆਂ ਦੀ ਪੁਰਾਣੀ ਮੰਗ ਪੂਰੀ ਕਰਦਿਆਂ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੱਕ ਯੂਨੀਅਨ ਵਾਲੇ, ਵਸਨੀਕਾਂ, ਦੁਕਾਨਦਾਰਾਂ ਤੇ ਰਾਹੀਗਰਾਂ ਆਦਿ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਵਿਖੇ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਤੇ ਸਵੇਰੇ ਸੁਵੱਖਤੇ ਲੋਕਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ। ਇਸ ਮੌਕੇ ਟਰੱਕ ਯੂਨੀਅਨ ਅਤੇ ਨੇੜਲੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਮਾਸਟ ਲਾਈਟਾਂ ਲੱਗਣ ਨਾਲ ਵੱਡੀ ਰਾਹਤ ਮਿਲੀ ਹੈ ਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ।