- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕਲਸੀ ਨੇ ‘ਮਾਨ ਦੇ ਮੁਨਾਫੇ' ਤਹਿਤ ਡੋਰ ਟੂ ਡੋਰ ਕੰਪੇਨ ਕੀਤੀ ਸ਼ੁਰੂ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਪਹੁੰਚੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵੀਨੂੰ ਕਾਹਲੋਂ, ਹਨੀ ਚੌਹਾਨ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਲੰਬੜਦਾਰ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।