ਵਿਧਾਇਕ ਕਲਸੀ ਨੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਤੋਂ ਕਰਵਾਇਆ ਜਾਣੂ ਵਿਧਾਇਕ ਕਲਸੀ ਨੇ ਪਿੰਡ ਮੂਲਿਆਂਵਾਲ ਵਿਖੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ
Publish Date: Wed, 30 Sep 2026 04:52 PM (IST)
Updated Date: Wed, 30 Sep 2026 04:54 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ ਅਤੇ ਮਾਨ ਦੇ ਮੁਨਾਫੇ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸਰਕਾਰੀ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ’ਚ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਸਵਾਗਤ ਕਰਦਿਆਂ ਸਰਕਾਰੀ ਯੋਜਨਾਵਾਂ ਤੋਂ ਮਿਲੇ ਲਾਭ ਸਾਂਝੇ ਕੀਤੇ।