ਕਲਸੀ ਵੱਲੋਂ ‘ਮਾਨ ਦੇ ਮੁਨਾਫੇ' ਤਹਿਤ ਪਿੰਡ ਵਾਸੀਆਂ ਨਾਲ ਮੁਲਾਕਾਤ
ਵਿਧਾਇਕ ਕਲਸੀ ਨੇ ‘ਮਾਨ ਦੇ ਮੁਨਾਫੇ' ਤਹਿਤ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ
Publish Date: Mon, 05 Oct 2026 03:46 PM (IST)
Updated Date: Mon, 05 Oct 2026 03:47 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਰਾਮਪੁਰ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸਬੰਧੀ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਦਰਸ਼ੀ ਢੰਗ ਨਾਲ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਲੋੜਵੰਦਾਂ ਲੋਕਾਂ ਦੀ ਬਾਂਹ ਫ਼ੜੀ ਹੈ।