ਵਿਧਾਇਕ ਕਲਸੀ ਨੇ ‘ਮਾਨ ਦੇ ਮੁਨਾਫੇ’ ਬਾਰੇ ਲੋਕਾਂ ਨੂੰ ਕਰਵਾਇਆ ਜਾਣੂ
ਵਿਧਾਇਕ ਕਲਸੀ ਨੇ ਪਿੰਡ ਰਜਾਦਾ ਵਿੱਚ ਪਹੁੰਚ ਕੇ ‘ਮਾਨ ਦੇ ਮੁਨਾਫੇ' ਬਾਰੇ ਲੋਕਾਂ ਨੂੰ ਕਰਵਾਇਆ ਜਾਣੂ
Publish Date: Sat, 03 Oct 2026 06:39 PM (IST)
Updated Date: Sat, 03 Oct 2026 06:40 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਪਿੰਡ ਰਜਾਦਾ ਵਿਖ਼ੇ ਪਹੁੰਚੇ। ਇਸ ਮੌਕੇ ਬੋਲਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4.5 ਸਾਲਾਂ ਦੇ ਕਾਰਜਕਾਰ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।