ਵਿਧਾਇਕ ਕਲਸੀ ਨੇ ਬਟਾਲਾ ਕਾਰਪੋਰੇਸ਼ਨ ਸਾਹਮਣੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਵਿਧਾਇਕ ਕਲਸੀ ਨੇ ਬਟਾਲਾ ਕਾਰਪੋਰੇਸ਼ਨ ਦੇ ਸਾਹਮਣੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿ਼ਆ
Publish Date: Fri, 27 Nov 2026 05:05 PM (IST)
Updated Date: Sat, 28 Nov 2026 04:07 AM (IST)
ਫੋਟੋ: 27ਬੀਟੀਐਲ09 ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੌਰਾਨ ਵਿਧਾਇਕ ਕਲਸੀ। ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਬਟਾਲਾ ਕਾਰਪੋਰੇਸ਼ਨ ਦੇ ਸਾਹਮਣੇ ਸੜਕ ਬਣਾਉਣ ਅਤੇ ਚੌੜਾ ਕੀਤੇ ਜਾ ਰਹੇ ਚੌਂਕ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗ ਨੂੰ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਂਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕਾਂ ਅਤੇ ਖਾਸਕਰਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ਅਤੇ ਉਹ ਖੁਦ ਲੋਕਾਂ ਕੋਲ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ।