ਆਕਾਸ਼, ਗੁਰਦਾਸਪੁਰ : ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਉਨਾਂ੍ਹ ਦੇ ਗ੍ਹਿ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਧਾਇਕ ਪਾਹੜਾ ਨੇ ਕਾਂਗਰਸੀ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ। ਵਰਕਰਾਂ ਨੂੰ ਪ੍ਰਣ ਲਿਆ ਗਿਆ ਕਿ ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਸੀ ਭਾਈਚਾਰਕ ਸਾਂਝ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ।

ਵਿਧਾਇਕ ਪਾਹੜਾ ਨੇ ਵਰਕਰਾਂ ਨੂੰ ਕਿਹਾ ਕਿ ਉਹ ਸੰਵਿਧਾਨ ਪ੍ਰਤੀ ਵਿਸ਼ਵਾਸ ਅਤੇ ਵਫ਼ਾਦਾਰੀ ਰੱਖਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨੇ ਨੂੰ ਸਮਾਜਵਾਦੀ, ਧਰਮ ਨਿਰਪੱਖ, ਜਮਹੂਰੀ ਗਣਰਾਜ ਬਣਾਉਣ ਲਈ ਵਚਨਬੱਧ ਰਹਾਂਗੇ। ਲੋਕ ਸੇਵਾ ਵਿੱਚ ਰਹਿੰਦਿਆਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰੋ।