- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸ਼ੈਰੀ ਕਲਸੀ ਨੇ ਵਿਦਿਆਰਥੀਆਂ ਵਲੋਂ ਪੁੱਛੇ ਵੱਖ ਵੱਖ ਸਵਾਲਾਂ ਦੇ ਜਵਾਬ ਦਿੱਤੇ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਥਾਨਕ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਵਲੋਂ ਪੁੱਛੇ ਵੱਖ ਵੱਖ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ,ਕਾਲਜ ਦੇ ਸੈਕਟਰੀ ਡਾ. ਡੈਰਿਕ ਏਂਗਲਜ, ਕਾਰਜਕਾਰੀ ਪ੍ਰਿੰਸੀਪਲ ਡਾ. ਜੇਪੀ਼ ਸਿੰਘ, ਨਿਸ਼ਾਨ ਸਿੰਘ ਰੰਧਾਵਾ ਚੇਅਰਮੈਨ, ਬਲਾਕ ਸਮਿਤੀ ਬਟਾਲਾ, ਗਗਨਦੀਪ ਸਿੰਘ ਪੀਏ, ਨਵਦੀਪ ਸਿੰਘ ਐਜੂਕੇਸ਼ਨ ਇੰਚਾਰਜ, ਐੱਮਐੱਲਏ ਆਫ਼ਿਸ ਸਾਹਿਲ ਪੀਏ, ਡਾ. ਅਮਿਤਾ ਕਮੇਟੀ ਮੈਂਬਰ, ਪ੍ਰੋ. ਨੀਰਜ ਕੁਮਾਰ ਸ਼ਰਮਾ (ਸਟਾਫ਼ ਸੇਕ੍ਰੇਟਰੀ), ਡਾ ਰਾਜਨ ਚੌਧਰੀ (ਨੋਡਲ ਅਫਸਰ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ), ਪ੍ਰੋ. ਰਾਜੀਵ ਮੈਕਮੂਲਨ, ਪ੍ਰੋ ਹਰਪ੍ਰਭਦੀਪ ਸਿੰਘ, ਡਾ ਈਸ਼ਾ , ਪ੍ਰੋ. ਅਸ਼ਵਨੀ ਕੁਮਾਰ (ਪ੍ਰੋਗਰਾਮ ਅਫ਼ਸਰ ਐੱਨਐੱਸਐੱਸ ਸਮੇਤ ਕਾਲਜ ਸਟਾਫ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਅਤੇ ਜੇਕਰ ਕਿਸੇ ਨੂੰ ਨਸ਼ੇ ਦੀ ਲਤ ਹੋਵੇ ਤਾਂ ਉਸ ਨੂੰ ਇਲਾਜ ਅਤੇ ਸਹਾਇਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ ਅਤੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ਼ ਲੱੜਣ ਦੀ ਸਹੁੰ ਚੁਕਾਈ ਗਈ।ਕਾਲਜ ਪ੍ਰਬੰਧਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕਾਲਜ ਵਿਖੇ ਪਹੁੰਚਣ'ਤੇ ਭਰਵਾਂ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਕਾਲਜ ਸਟਾਫ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।