- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ

ਸ਼ਾਮ ਤਿਵਾੜੀ/ਰਾਮ, ਪੰਜਾਬੀ ਜਾਗਰਣ
ਬਟਾਲਾ : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੁਰਾਣੀ ਤਹਿਸੀਲ, ਬੱਸ ਅੱਡਾ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਅਤੇ ਟਾਈਪਿਸਟਾਂ ਦੀ ਮੰਗ ਪੂਰੀ ਕਰਦਿਆਂ ਅੱਜ ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਉਨ੍ਹਾਂ ਲਈ ਨਵੇਂ ਬੂਥਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਅਤੇ ਟਾਈਪਿਸਟਾਂ ਨਾਲ ਵਾਅਦਾ ਕੀਤਾ ਸੀ ਕਿ ਨਵੇਂ ਤਹਿਸੀਲ ਕੰਪਲੈਕਸ ਵਿੱਚ ਉਨ੍ਹਾਂ ਨੂੰ ਬੂਥ ਦਿੱਤੇ ਜਾਣਗੇ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ ਰਹਿੰਦੀ ਹੈ ਕਿ ਉਹ ਬਟਾਲਾ ਵਾਸੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਜੋ ਦਰਪੇਸ਼ ਮੁਸ਼ਕਿਲਾਂ ਹੱਲ ਉਨ੍ਹਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਅਤੇ ਖਾਸ ਕਰ ਕੇ ਸ਼ਹਿਰ ਬਟਾਲਾ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਕਾਸ ਕੰਮ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਹਾਸਿਲ ਕਰ ਰਹੇ ਹਨ। ਇਸ ਮੌਕੇ ਵਸੀਕਾ ਨਵੀਸ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਾਜਨ, ਬਲਦੇਵ ਰਾਜ ਪ੍ਰਧਾਨ ਅਤੇ ਸੁਨੀਲ ਕੁਮਾਰ ਸ਼ਰਮਾ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਗਿਆ ਹੈ, ਜਿਸ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਵਿਧਾਇਕ ਸ਼ੈਰੀ ਕਲਸੀ ਕੋਲ ਆਪਣੀਆਂ ਮੁਸ਼ਕਿਲਾਂ ਲੈ ਕੇ ਜਾਂਦੇ ਹਨ ਤਾਂ ਉਨ੍ਹਾਂ ਵੱਲੋਂ ਤੁਰੰਤ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਤਹਿਸੀਲ ਕੰਪਲੈਕਸ ਵਿੱਚ ਉਨ੍ਹਾਂ ਨੂੰ ਨਵੇਂ ਬੂਥ ਮਿਲ ਜਾਣ ਨਾਲ ਉਨ੍ਹਾਂ ਦਾ ਰੁਜ਼ਗਾਰ ਪਹਿਲਾਂ ਦੀ ਤਰ੍ਹਾਂ ਚੱਲਦਾ ਰਹੇਗਾ, ਜਿਸ ਲਈ ਉਹ ਪੂਰੀ ਯੂਨੀਅਨ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਦੀਪਕ ਕੁਮਾਰ, ਰਣਜੀਤ ਨੰਬਰਦਾਰ, ਬਲਜੀਤ ਰੰਧਾਵਾ, ਰਜੇਸ਼ ਕੁਮਾਰ ਮਹਾਜਨ, ਰਾਮ ਸਰੂਪ, ਰਵੀ ਕੁਮਾਰ, ਗੁਰਵਿੰਦਰ ਸਿੰਘ, ਕੁਨਾਲ ਸ਼ਰਮਾ ਅਤੇ ਵਿਨੋਦ ਕੁਮਾਰ ਆਦਿ ਮੌਜੂਦ ਸਨ।