'ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵੰਡੇ ਮਾਲਕੀ ਵਾਲੇ ਪ੍ਰਾਪਰਟੀ ਕਾਰਡ
ਵਿਧਾਇਕ ਸ਼ੈਰੀ ਕਲਸੀ ਨੇ 'ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ
Publish Date: Thu, 08 Oct 2026 06:11 PM (IST)
Updated Date: Thu, 08 Oct 2026 06:14 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਤਾਰਾਗੜ੍ਹ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਕਲਸੀ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕੀਤਾ।