- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸ਼ੈਰੀ ਕਲਸੀ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ-ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੀ ਅਪੀਲ

ਵਿਜੇ ਥਾਪਰ, ਪੰਜਾਬੀ ਜਾਗਰਣ
ਬਟਾਲਾ: ਬਾਬਾ ਜੀ ਦੇ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਬਟਾਲਾ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀ ਸੰਗਤਾਂ ਦੀ ਸਹੂਲਤ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਕੇ ਵੱਡੀ ਭੂਮਿਕਾ ਨਿਭਾਉਣ ਤਾਂ ਜੋ ਸਾਰੇ ਰਲ ਮਿਲ ਕੇ ਮਹਾਨ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਗਰ ਨਿਗਮ ਬਟਾਲਾ ਦਫਤਰ ਵਿਖੇ ਸਮਾਜ ਸੇਵੀ ਸੰਸਥਾਵਾਂ ਦੇ ਮੁੱਖ ਸੇਵਾਦਾਰਾਂ ਤੇ ਨਮੁਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੇ ਹਮੇਸ਼ਾ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਉਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹੁਣ ਵੀ ਸਮਾਜ ਸੇਵੀ ਸੰਸਥਾਵਾਂ ਮਹਾਨ ਵਿਆਹ ਪੁਰਬ ਸਮਾਗਮ ਵਿੱਚ ਆਪਣੀ ਸ਼ਰਧਾ ਭਾਵਨਾ, ਸੰਗਤਾਂ ਦੀ ਸੇਵਾ ਤੇ ਸ਼ਹਿਰ ਨੂੰ ਸੁੰਦਰ ਰੱਖਣ ਲਈ ਵੱਡਮੁੱਲਾ ਯੋਗਦਾਨ ਪਾਉਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਬੇਸ਼ੱਕ ਵੱਖ-ਵੱਖ ਵਿਭਾਗਾਂ ਵਲੋਂ ਵਿਆਹ ਪੁਰਬ ਸਮਾਗਮਾਂ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਪਰ ਵਿਆਹ ਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਆਮਦ ਵੱਧਣ ਨਾਲ, ਵੱਖ-ਵੱਖ ਸਥਾਨਾਂ ’ਤੇ ਲਗਾਏ ਗਏ ਲੰਗਰਾਂ ਅਤੇ ਖਾਣ ਪੀਣ ਵਸਤਾਂ ਦੀਆਂ ਦੁਕਾਨਾਂ ਤੇ ਰੇਹੜੀਆਂ ਆਦਿ ਕਾਰਨ ਵੇਸਟਿਜ਼ ਸਮਾਨ/ਕੂੜਾ ਆਦਿ ਵੱਧ ਜਾਂਦਾ ਹੈ। ਇਸ ਲਈ ਸ਼ਹਿਰ ਨੂੰ ਸਾਫ ਸੁਥਰਾ ਤੇ ਕੂੜਾ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਰਧਾ ਭਾਵਨਾ ਨਾਲ ਲੋਕ ਸੇਵਾ ਕਰਨੀ ਚਾਹੀਦੀ ਹੈ। ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਤੋਂ ਬਾਅਦ ਵੀ ਸ਼ਹਿਰ ਨੂੰ ਕੂੜਾ ਮੁਕਤ ਕਰਨ ਅਤੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਾਥ ਨਾਲ ਕਾਰਜ ਕੀਤੇ ਜਾਣਗੇ।ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸ਼ਰਧਾ ਭਾਵਨਾ ਨਾਲ ਵਿਆਹ ਪੁਰਬ ਸਮਾਗਮ ਨੂੰ ਮੁੱਖ ਰੱਖਦਿਆਂ ਅੱਗੇ ਆਉਣ ਤਾਂ ਜੋ ਸ਼ਹਿਰ ਦੀ ਸਾਫ਼-ਸਫਾਈ ਨੂੰ ਵੱਧ ਤੋਂ ਵੱਧ ਹੋਰ ਬਿਹਤਰ ਕੀਤਾ ਜਾ ਸਕੇ।ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਰੋਸਾ ਦਿੱਤਾ ਕਿ ਉਹ ਪਹਿਲਾਂ ਵੀ ਨਿਰਸਵਾਰਥ ਲੋਕ ਸੇਵਾ ਲਈ ਕਾਰਜ ਕਰ ਰਹੀਆਂ ਹਨ ਅਤੇ ਹੁਣ ਵੀ ਆਪਣੇ ਸਾਥੀਆਂ ਨਾਲ ਪੂਰਨ ਸਹਿਯੋਗ ਕਰਨਗੀਆਂ। ਇਸ ਮੌਕੇ ਉਨਾਂ ਵਲੋਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ ਗਏ।ਇਸ ਮੌਕੇ ਐੱਸਡੀਐੱਮ ਸਾਰੰਗਪ੍ਰੀਤ ਸਿੰਘ, ਮੇਅਰ ਭੁਪਿੰਦਰ ਸਿੰਘ ਬਾਜਵਾ, ਐੱਸਡੀਓ ਰੋਹਿਤ ਉੱਪਲ, ਵਾਇਸ ਆਫ ਬਟਾਲਾ ਦੇ ਮੁੱਖ ਸੇਵਾਦਾਰ ਡਾ. ਲਖਬੀਰ ਸਿੰਘ ਭਾਗੋਵਾਲੀਆ, ਰੋਟਰੀ ਕਲੱਬ ਬਟਾਲਾ ਤੋਂ ਹਰਦੀਪ ਸਿੰਘ ਬਾਜਵਾ ਡਿਪਟੀ ਚੀਫ ਵਾਰਡਨ ਸਿਵਲ ਡਿਫੈਂਸ, ਸਹਾਰਾ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਗਿਆਨੀ ਦੀ ਹੱਟੀ, ਤੋਂ ਰਤਨ ਲਾਲ ਬਟਵਾਲ, ਜਤਿੰਦਰ ਕੱਦ, ਪ੍ਰਧਾਨ ਵਿਜੇ ਸੋਨੀ, ਅਸ਼ੋਕ ਲੂਣਾ, ਪ੍ਰੇਮ ਸਿੰਘ, ਸਫ਼ਾਈ ਸੇਵਕ ਜਥਾ ਬਟਾਲਾ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਐਸ.ਈ ਮੰਡੀ ਬੋਰਡ, ਐਡਵੋਕੇਟ ਸੁਖਬੀਰ ਸਿੰਘ ਪੰਨਵਾਂ, ਜਤਿੰਦਰਬੀਰ ਸਿੰਘ,ਗੁਰਬਿੰਦਰ ਸਿੰਘ ਕਾਹਲੋਂ, ਸੁਰਜੀਤ ਸਿੰਘ, ਬਲਦੇਵ ਸਿੰਘ ਬਸਰਾ, ਹਰਿੰਦਰ ਸਿੰਘ, ਤੇਜਬੀਰ ਸਿੰਘ, ਖਾਲਸਾ ਏਡ ਤੋਂ ਦਲਜੀਤ ਸਿੰਘ, ਮਨਪ੍ਰੀਤ ਸਿੰਘ ਮੋਜੂਦ ਸਨ।