- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਜੀ ਪਲੀਜ਼......ਬਟਾਲਾ ’ਚ 50 ਲੱਖ ਦੀ ਲਾਗਤ ਨਾਲ ਤਿਆਰ ਨਵੀਂ ਲਾਇਬ੍ਰੇਰੀ ਦੀ ਇਮਾਰਤ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਉਦਘਾਟਨ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਨਗਰ ਨਿਗਮ ਬਟਾਲਾ ਵੱਲੋਂ ਨਵੀਂ ਅਤੇ ਆਧੁਨਿਕ ਰੂਪ ਵਿੱਚ ਤਿਆਰ ਕੀਤੀ ਗਈ ਲਾਇਬ੍ਰੇਰੀ ਦੀ ਇਮਾਰਤ ਦਾ ਉਦਘਾਟਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਪਤਵੰਤੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲਾਇਬ੍ਰੇਰੀ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਬਿਜਲੀ ਦੀ ਸਹੂਲਤ, ਮਹਿਲਾਵਾਂ ਲਈ ਆਰਥਿਕ ਸਹਾਇਤਾ, ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਅਤੇ ਸੜਕਾਂ ਦੇ ਨਿਰਮਾਣ ਵਰਗੇ ਕਈ ਅਹਿਮ ਕੰਮ ਕੀਤੇ ਹਨ। ਨਵੀਂ ਲਾਇਬ੍ਰੇਰੀ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ ਦੀ ਨਿਗਰਾਨੀ ਹੇਠ ਇਸ ਇਮਾਰਤ ਨੂੰ ਨਵਾਂ ਅਤੇ ਸੁੰਦਰ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਲਈ ਖੁੱਲ੍ਹੀ ਰਹੇਗੀ। ਸ਼ਹਿਰ ਦੇ ਬਜ਼ੁਰਗਾਂ, ਨੌਜਵਾਨਾਂ ਅਤੇ ਪੜ੍ਹਨ ਦੇ ਸ਼ੌਕੀਨ ਲੋਕਾਂ ਨੂੰ ਇੱਥੇ ਬੈਠ ਕੇ ਪੜ੍ਹਨ ਅਤੇ ਸਮਾਂ ਬਿਤਾਉਣ ਦੀ ਸਹੂਲਤ ਮਿਲੇਗੀ।ਬਟਾਲਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਪੰਜ ਸਾਲਾਂ ਦੇ ਸਮੇਂ ਦੌਰਾਨ ਹਰ ਵੱਡੇ ਵਾਅਦੇ ਨੂੰ ਪੂਰਾ ਕਰਨਾ ਆਸਾਨ ਨਹੀਂ ਹੁੰਦਾ, ਪਰ ਸਰਕਾਰ ਵੱਲੋਂ ਬਟਾਲਾ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਪ੍ਰਕਿਰਿਆ ਅਤੇ ਯਤਨ ਜਾਰੀ ਹਨ ਅਤੇ ਇਸ ਮਾਮਲੇ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਆਗੂ ਅੱਜ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦੀਆਂ ਸਰਕਾਰਾਂ ਵੀ ਪਹਿਲਾਂ ਸੱਤਾ ਵਿੱਚ ਰਹੀਆਂ ਹਨ। ਉਸ ਸਮੇਂ ਉਨ੍ਹਾਂ ਨੇ ਇਹ ਮੰਗ ਕਿਉਂ ਪੂਰੀ ਨਹੀਂ ਕੀਤੀ? ਵਿਧਾਇਕ ਨੇ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਆਪਣਾ ਆਸ਼ੀਰਵਾਦ ਬਣਾਈ ਰੱਖਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੇ ਅਤੇ ਬਟਾਲਾ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਵਾਈਸ ਪ੍ਰਧਾਨ ਮੈਨੇਜਰ ਅਤਰ ਸਿੰਘ, ਗੁਰਪ੍ਰੀਤ ਸਿੰਘ ਰਾਜੂ, ਪ੍ਰਧਾਨ ਵਿਜੇ ਸੋਨੀ, ਮਨਜੀਤ ਸਿੰਘ ਬੁਮਰਾਹ, ਚੇਅਰਮੈਨ ਕਿਰਪਾਲ ਸਿੰਘ, ਸੀਨੀਅਰ ਆਗੂ ਪ੍ਰਦੀਪ ਕੁਮਾਰ, ਦਾਸ ਕਰਨ, ਅੰਮ੍ਰਿਤ ਕਲਸੀ ਸਮੇਤ ਹੋਰ ਪਾਰਟੀ ਆਗੂ ਅਤੇ ਸ਼ਹਿਰ ਵਾਸੀ ਮੌਜੂਦ ਸਨ।