ਵਿਧਾਇਕ ਸ਼ੈਰੀ ਕਲਸੀ ਵੱਲੋਂ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ
Publish Date: Sat, 28 Nov 2026 04:38 PM (IST)
Updated Date: Sat, 28 Nov 2026 04:40 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ, ਆਧੁਨਿਕ ਅਤੇ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਸਿਹਤ ਖੇਤਰ ਵਿੱਚ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸਿਹਤ ਬਲਾਕ ਨੌਸ਼ਹਿਰਾ ਮੱਝਾ ਸਿੰਘ ਵਿਖੇ ਨਵੇਂ ਸਥਾਪਿਤ ਕੀਤੇ ਗਏ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਅਤੇ ਐੱਸਐੱਮਓ ਰਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਵਿਸਥਾਰ ਕਰਨਾ, ਆਮ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਹੋਰ ਵਧੀਆ ਲਾਭ ਮਿਲੇਗਾ। ਇਸ ਨਾਲ ਸਿਹਤ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਸਿਹਤ ਵਿਭਾਗ ਦਾ ਮੁੱਖ ਮਕਸਦ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ।ਇਸ ਉਦਘਾਟਨੀ ਸਮਾਗਮ ਦੌਰਾਨ ਡਾਕਟਰ ਕੁਲਜੀਤ ਕੌਰ, ਡਾਕਟਰ ਮੁਹੱਬਤ ਪਾਲ ਸਿੰਘ, ਡਾਕਟਰ ਸੁਖਬੀਰ ਕਮਲ, ਹਰਪ੍ਰੀਤ ਸਿੰਘ, ਅੰਮ੍ਰਿਤ ਚਮਕੌਰ ਸਿੰਘ ਹੈਲਥ ਇੰਸਪੈਕਟਰ, ਹਰਪ੍ਰੀਤ ਸਿੰਘ ਬੀਈਈ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।