ਸੁਖਦੇਵ ਸਿੰਘ, ਬਟਾਲਾ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਵਿਕਾਸ ਕੰਮਾਂ ਦੀ ਲੜੀ ਤਹਿਤ ਗ੍ਰਾਮ ਪੰਚਾਇਤ ਪਿੰਡ ਰਾਮਪੁਰ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਬੀਡੀਪੀਓ ਗੁਰਪ੍ਰਰੀਤ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਤੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕੀਤੀ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਪੇ੍ਰਿਤ ਕਰਨ ਦੇ ਮਕਸਦ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਪਾਰਕਾਂ ਬਣਾਈਆਂ ਜਾ ਰਹੀਆਂ ਹਨ। ਹਲਕਾ ਬਟਾਲਾ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾਣਗੇ।