ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 44 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
Publish Date: Sat, 11 Apr 2026 03:51 PM (IST)
Updated Date: Sun, 12 Apr 2026 04:00 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 44 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ। ਇਸ ਮੌਕੇ ਅਵਤਾਰ ਸਿੰਘ ਕਲਸੀ ਸਮੇਤ ਵਾਰਡ ਵਾਸੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ, ਪਰ ਹੁਣ ਉਨ੍ਹਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।