ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਂਡ ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਂਡ
Publish Date: Mon, 31 Aug 2026 03:59 PM (IST)
Updated Date: Mon, 31 Aug 2026 04:01 PM (IST)
ਰਾਮ, ਪੰਜਾਬੀ ਜਾਗਰਣ ਬਟਾਲਾ: 10 ਦਿਨਾਂ ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਟੀਮਾਂ ਵੱਲੋਂ ਸੜਕਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਇਕੱਠੇ ਹੋਏ ਕੂੜੇ ਨੂੰ ਹਟਾਉਣ ਦੇ ਨਾਲ-ਨਾਲ ਗਾਰਬੇਜ ਵਲਨਰੇਬਲ ਪੁਆਇੰਟਸ ਅਤੇ ਬਲੈਕ ਸਪਾਟਸ ਦੀ ਵੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਗਈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਨਗਰ ਨਿਗਮ ਬਟਾਲਾ ਦੇ ਖੇਤਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਛਾਣੇ ਗਏ ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਉੱਥੇ ਮੁੜ ਕੂੜਾ ਇਕੱਠਾ ਨਾ ਹੋਣ ਦੇਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮੈਨਪਾਵਰ, ਮਸ਼ੀਨਰੀ ਅਤੇ ਵਾਹਨ ਤਾਇਨਾਤ ਕੀਤੇ ਗਏ ਹਨ।ਵਿਧਾਇਕ ਸ਼ੈਰੀ ਕਲਸੀ ਸਫਾਈ ਸੇਵਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।