- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸ਼ੈਰੀ ਕਲਸੀ ਵਲੋਂ ਮਥੁਰਾ-ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।