- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸ਼ੈਰੀ ਕਲਸੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਸਮੇਤ ਸਮੂਹ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ, ਕਾਮਯਾਬੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਹਰਿਆ-ਭਰਿਆ ਅਤੇ ਵਾਤਾਵਰਣ ਪੱਖੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਅਰਦਾਸ ਕੀਤੀ ਕਿ ਦੀਵਾਲੀ ਦਾ ਤਿਉਹਾਰ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਇਸ ਦੇ ਨਾਲ-ਨਾਲ ਆਪਸੀ ਮੇਲ-ਜੋਲ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਵੀ ਇਸ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੇ ਲੋਕ ਰਲ-ਮਿਲ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਤੇ ਰੰਗਲਾ ਪੰਜਾਬ ਬਣਾਉਣ ਲਈ ਠੋਸ ਉਪਰਾਲੇ ਕਰਨਗੇ। ਉਨ੍ਹਾਂ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਾਤਾਵਰਨ ਪੱਖੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ।