- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਵਿਧਾਇਕ ਤ੍ਰਿਪਤ ਬਾਜਵਾ

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ
ਕਿਲਾ ਲਾਲ ਸਿੰਘ: ਪਿੰਡ ਕਿਲਾ ਲਾਲ ਸਿੰਘ ਤੋਂ ਸੀਨੀਅਰ ਕਾਂਗਰਸ ਆਗੂ ਪ੍ਰਦੀਪ ਕੁਮਾਰ ਸੂਦ ਅਤੇ ਵਿਨੋਦ ਕੁਮਾਰ ਸੂਦ ਦੇ ਪਿਤਾ ਚਰਨਜੀਤ ਸੂਦ ਜੋ ਕਿ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬੁੱਧਵਾਰ ਨੂੰ ਉਹਨਾਂ ਦਾ ਦੇਹਾਂਤ ਹੋ ਗਿਆ ਸੀ। ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਹਲਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਸੂਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਵਿਧਾਇਕ ਬਾਜਵਾ ਨੇ ਕਿਹਾ ਕਿ ਚਰਨਜੀਤ ਸੂਦ ਦੀ ਮੌਤ ਦਾ ਉਹਨਾਂ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਦੁੱਖ ਦੀ ਇਸ ਘੜੀ ਵਿੱਚ ਸਮੂਹ ਕਾਂਗਰਸ ਪਾਰਟੀ ਦੁਖੀ ਪਰਿਵਾਰ ਨਾਲ ਖੜੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰ ਵਾਹਿਗੁਰੂ ਅੱਗੇ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਪੀਏ ਸਿਕੰਦਰ ਸਿੰਘ, ਕਾਂਗਰਸੀ ਆਗੂ ਸਰਬਜੀਤ ਸਿੰਘ ਸੋਨੂੰ ਸਲਗਾਨੀਆ, ਕਾਂਗਰਸੀ ਆਗੂ ਸੁਖਦੇਵ ਸਿੰਘ ਬਿਆਲ, ਤਰਸੇਮ ਸਿੰਘ, ਅੰਮ੍ਰਿਤ ਸਿੰਘ ਵੜੈਚ ਆਦਿ ਹਾਜ਼ਰ ਸਨ।