ਵਿਧਾਇਕ ਦੇ ਭਰਾ ਨੇ ਦਿਖਾਈ ਦਲੇਰੀ, ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਲੁਟੇਰੇ ਨੂੰ ਕੀਤਾ ਕਾਬੂ
ਵਿਧਾਇਕ ਦੇ ਭਰਾ ਨੇ ਦਿਖਾਈ ਦਲੇਰੀ, ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਲੁਟੇਰੇ ਨੂੰ ਕੀਤਾ ਕਾਬੂ
Publish Date: Fri, 17 Apr 2026 04:41 PM (IST)
Updated Date: Fri, 17 Apr 2026 04:45 PM (IST)

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਸ਼ਹਿਰ ਦੇ ਸੰਗਲਪੁਰਾ ਰੋਡ ਉੱਤੇ ਸਥਿਤ ਗਲੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਇੱਕ ਲੁਟੇਰੇ ਨੂੰ ਵਿਧਾਇਕ ਦੇ ਭਰਾ ਨੇ ਹੋਰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ। ਇਸ ਤੋਂ ਬਾਅਦ ਫੜੇ ਗਏ ਲੁਟੇਰੇ ਨੂੰ ਥਾਣਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਥਾਣਾ ਸਿਟੀ ਦੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਵਿਧਾਇਕ ਦੇ ਭਰਾ ਕੇਪੀ ਸਿੰਘ ਪਾਹੜਾ ਨੇ ਦੱਸਿਆ ਕਿ ਇਸ ਰਸਤੇ ਤੋਂ ਅਕਸਰ ਹੀ ਲੋਕ ਆਉਂਦੇ-ਜਾਂਦੇ ਰਹਿੰਦੇ ਹਨ। ਇਸੇ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਪੈਦਲ ਆ ਰਹੀ ਸੀ। ਇਸ ਦੌਰਾਨ ਇੱਕ ਲੁਟੇਰਾ ਆਇਆ ਜਿਸ ਨੇ ਔਰਤ ਦੀ ਚੁੰਨੀ ਖਿੱਚ ਕੇ ਉਸ ਨੂੰ ਜ਼ਮੀਨ ਤੇ ਸੁੱਟ ਦਿੱਤਾ। ਉਸ ਦੇ ਗਲੇ ਵਿੱਚ ਪਾਈ ਹੋਈ ਚੇਨ ਲਾਹੁਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਚੇਨ ਲਾਹੁਣ ਵਿੱਚ ਕਾਮਯਾਬ ਨਾ ਹੋ ਸਕਿਆ ਤਾਂ ਉਹ ਉਸ ਦਾ ਮੋਬਾਈਲ ਫ਼ੋਨ ਲੈ ਕੇ ਫਰਾਰ ਹੋਣ ਲੱਗਾ। ਇਸੇ ਦੌਰਾਨ ਔਰਤ ਨੇ ਰੌਲਾ ਪਾ ਦਿੱਤਾ। ਰੌਲਾ ਸੁਣ ਕੇ ਉਨ੍ਹਾਂ ਨੇ ਹੋਰ ਲੋਕਾਂ ਦੀ ਮਦਦ ਨਾਲ ਲੁਟੇਰੇ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲੁਟੇਰੇ ਨੂੰ ਆਪਣੇ ਹਿਰਾਸਤ ਵਿੱਚ ਲੈ ਲਿਆ, ਜਦਕਿ ਔਰਤ ਦਾ ਫ਼ੋਨ ਉਸ ਨੂੰ ਵਾਪਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕ ਡਰੇ-ਸਹਿਮੇ ਮਾਹੌਲ ਵਿੱਚੋਂ ਲੰਘ ਰਹੇ ਹਨ। ਸਰਕਾਰ ਨੂੰ ਇਸ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।