ਆਸ਼ਕ ਰਾਜ ਮਾਹਲਾ, ਸ਼ਾਹਪੁਰ ਜਾਜਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਠਾਣਾ ਤੁਲੀਆਂ ਵਿਖੇ ਮੋਬਾਈਲ ਵੰਡ ਸਮਾਰੋਹ ਹੋਇਆ। ਸਮਾਗਮ 'ਚ ਮੁੱਖ ਮਹਿਮਾਨ ਉਦੇੇਵੀਰ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ ਮੋਬਾਈਲ ਵੰਡੇ ਗਏ। ਇਸ ਮੌਕੇ ਪਿ੍ਰੰਸੀਪਲ ਰੁਪਿੰਦਰਜੀਤ ਧਾਲੀਵਾਲ, ਲੈਕ. ਅਨਿਲ ਕੁਮਾਰ, ਦੀਦਾਰ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਗੋਮਤੀ, ਮੀਨਾ ਕੁਮਾਰੀ, ਏਕਤਾ, ਐੱਸਐੱਮਸੀ ਦੇ ਮੈਂਬਰ ਸਰਪੰਚ ਆਦਿ ਹਾਜ਼ਰ ਸਨ। ਇਸ ਮੌਕੇ ਆਏ ਹੋਏ ਮੁੱਖ ਮਹਿਮਾਨ ਨੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨ ਲਈ ਮੋਬਾਈਲ ਦੀ ਸੁਚੱਜੀ ਵਰਤੋਂ ਕਰਨ ਦੀ ਸੇਧ ਦਿੱਤੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਜੀਤ ਕੌਰ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਪਿ੍ਰੰਸੀਪਲ ਰੁਪਿੰਦਰਜੀਤ ਧਾਲੀਵਾਲ ਸਟਾਫ ਸਹਿਤ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ।