- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ: ਡਾ.ਅਰਸ਼ਦੀਪ ਸਿੰਘ

ਰਾਮ, ਪੰਜਾਬੀ ਜਾਗਰਣ
ਬਟਾਲਾ : ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਵੱਲੋਂ ਬਟਾਲਾ ਦੇ ਨਜ਼ਦੀਕੀ ਕਸਬਾ ਘੁਮਾਣ ਵਿਖੇ ਜ਼ਿਲ੍ਹੇ ਅੰਦਰ ‘ਨਸ਼ਾ ਮੁਕਤੀ ਮੋਰਚਾ’ ਤਹਿਤ ਕੀਤੇ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਪਾਲ ਸਿੰਘ ਸੋਹੀ ਹਲਕਾ ਸੋਸ਼ਲ ਮੀਡੀਆ ਵਾਈਸ ਕੋਆਰਡੀਨੇਟਰ, ਸਰਪੰਚ ਮੁਖਤਾਰ ਸਿੰਘ, ਸੁਖਜਿੰਦਰ ਸਿੰਘ ਬਲਾਕ ਪ੍ਰਧਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਮਨਦੀਪ ਸਿੰਘ ਵਾਈਸ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਮੌਜੂਦ ਸਨ। ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੂਬੇ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਬਹੁਤ ਮਾਨ ਮਹਿਸੂਸ ਹੋ ਰਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਕਰੀਬ 80 ਫ਼ੀਸਦੀ ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੀ ਟੀਮਾਂ ਵੱਲੋਂ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਿਆਰ ਸਤਿਕਾਰ ਮਿਲ ਰਿਹਾ ਹੈ। ਲੋਕ ਬਹੁਤ ਖੁਸ਼ ਹਨ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਿਆ ਖਿਲਾਫ ਵੱਡੀਆਂ ਕਾਰਵਾਈਆਂ ਕੀਤੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਸਰਕਾਰ ਬਣੀ ਜਿਸ ਵੱਲੋਂ ਲਗਾਤਾਰ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਗਰਾਊਂਡ ਲੈਵਲ ’ਤੇ ਜਾ ਕੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ 15 ਅਗਸਤ 2026 ਤੋਂ ਬਆਦ ਪਿੰਡਾਂ ਦੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹਿਨਾ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਲੋਕ ਖੁਸ਼ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਮਾਨ ਹੀ ਪੰਜਾਬ ਦੀ ਅਗਵਾਈ ਕਰਨਗੇ ਅਤੇ ਲੋਕ ਉਨ੍ਹਾਂ ਦੇ ਹੱਕ ਵਿੱਚ ਭੁਗਤਣਗੇ।