- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਿੰਗ ਮਸ਼ੀਨਾਂ ਦੀ ਮੋਕ ਪੋਲ 3 ਦਸੰਬਰ ਨੂੰ ਹੋਵੇਗੀ : ਡਿਪਟੀ ਕਮਿਸ਼ਨਰ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਨ ਸਭਾ ਚੋਣਾਂ 2027 ਲਈ ਪ੍ਰਾਪਤ ਹੋਈਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫਐੱਲਸੀ) ਦਾ ਕੰਮ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ (ਨੇੜੇ ਪਿੰਡ ਘੁੱਲਾ, ਜੇਲ੍ਹ ਰੋਡ ਗੁਰਦਾਸਪੁਰ) ਵਿਖੇ ਚੱਲ ਰਿਹਾ ਹੈ। ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਬੀਈਐੱਲ ਦੇ ਇੰਜੀਨੀਅਰਾਂ ਵੱਲੋਂ 3 ਦਸੰਬਰ (ਵੀਰਵਾਰ) ਨੂੰ ਸਵੇਰੇ 10 ਵਜੇ ਵੋਟਿੰਗ ਮਸ਼ੀਨਾਂ ਦੀ ਮੋਕ ਪੋਲ ਕੀਤੀ ਜਾਣੀ ਹੈ। ਉਨ੍ਹਾਂ ਰੀਜ਼ਨਲ ਟਰਾਂਸਪੋਰਟ ਅਫਸਰ, ਗੁਰਦਾਸਪੁਰ-ਕਮ-ਜ਼ਿਲ੍ਹਾ ਨੋਡਲ ਅਫਸਰ ਈਵੀਐੱਮਜ਼ ਅਤੇ ਕਾਰਜਕਾਰੀ ਇੰਜੀਨੀਅਰ, ਕੈਨਾਲ ਐਂਡ ਗਰਾਊਂਡ ਵਾਟਰ ਡਵੀਜ਼ਨ ਗੁਰਦਾਸਪੁਰ-ਕਮ-ਸਹਾਇਕ ਜ਼ਿਲ੍ਹਾ ਨੋਡਲ ਅਫਸਰ ਈਵੀਐੱਮਜ਼, ਕਾਰਜਕਾਰੀ ਇੰਜੀਨੀਅਰ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਸਕੱਤਰਾਂ ਨੂੰ ਸੂਚਿਤ ਕੀਤਾ ਕਿ ਵੋਟਿੰਗ ਮਸ਼ੀਨਾਂ ਦੀ ਮੋਕ ਪੋਲ ਆਪ ਦੀ ਹਾਜ਼ਰੀ ਵਿਚ ਕੀਤੀ ਜਾਣੀ ਹੈ। ਇਸ ਲਈ 3 ਦਸੰਬਰ (ਵੀਰਵਾਰ) ਨੂੰ ਸਵੇਰੇ 10 ਵਜੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ (ਪਿੰਡ ਘੁੱਲਾ, ਜੇਲ੍ਹ ਰੋਡ ਗੁਰਦਾਸਪੁਰ) ਵਿਖੇ ਆਪ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਨੂੰ ਮੋਕ ਪੋਲ ਪ੍ਰੋਸੈੱਸ ਵਿਚ ਸ਼ਾਮਲ ਹੋਣ ਲਈ ਭੇਜਿਆ ਜਾਵੇ।