v> ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਕਿਸਾਨ ਤੇ ਮਜ਼ਦੂਰ ਵਿਰੋਧੀ ਕਾਨੂੰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਾਚੀਨ ਸ਼ਿਵ ਮੰਦਰ ਪਾਰਕ ਕਲਾਨੌਰ 'ਚ ਐਤਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਾਮਰੇਡ ਜਗਜੀਤ ਸਿੰਘ ਜਮਹੂਰੀ ਕਿਸਾਨ ਸਭਾ ਤੇ ਕਾਮਰੇਡ ਹਰਜੀਤ ਸਿੰਘ ਕਾਹਲੋਂ ਪ੍ਰਧਾਨ ਸ਼ਹੀਦ ਭਗਤ ਸਿੰਘ ਸੱਭਿਆਚਾਰਕ ਮੰਚ ਵੱਲੋਂ ਮੋਦੀ ਦੇ ਬਣਾਏ ਪੁਤਲੇ ਸਬੰਧੀ ਜਾਣਕਾਰੀ ਦੇਣ ਉਪਰੰਤ ਕੀਤਾ। ਇਸ ਮੌਕੇ 'ਤੇ ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਲੋਕ ਹਰ ਸਾਲ ਲੋਕ ਨੇਕੀ ਤੇ ਬਦੀ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ ਮੌਕੇ ਰਾਵਣ ਦਾ ਪੁਤਲਾ ਫੂਕਦੇ ਹਨ, ਉਸੇ ਤਰ੍ਹਾਂ ਹੀ ਇਸ ਵਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਬਿੱਲ ਪਾਸ ਕਰਨ ਵਾਲੀ ਮੋਦੀ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਨ ਲਈ ਦੁਸਹਿਰੇ ਵਾਲੇ ਦਿਨ ਮੋਦੀ ਦਾ ਦਸ ਮੂੰਹਾਂ ਵਾਲਾ ਬੂੱਤ ਫੂਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਮੋਦੀ ਦੇ ਪੁਤਲੇ ਨੂੰ ਅੱਗ ਨੌਜਵਾਨ ਕਿਸਾਨ ਆਗੂਆਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਕਲਾਨੌਰ ਦੇ ਬਾਜ਼ਾਰਾਂ 'ਚ ਮੋਦੀ ਸਰਕਾਰ ਦੀਆਂ ਨੀਤੀਆਂ ਸਬੰਧੀ ਰੋਸ ਮਾਰਚ ਵੀ ਕੱਢਿਆ ਜਾਵੇਗਾ।

Posted By: Amita Verma