style="text-align: justify;"> ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਸ਼ਨਿੱਚਰਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਪੈਸੰਜਰ ਟਰਮੀਨਲ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਪਹਿਲੇ ਜਥੇ ਨੂੰ ਰਵਾਨਾ ਕੀਤਾ ਜਾ ਰਿਹਾ ਹੈ। ਉਥੇ ਹੀ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਸ਼ੁੱਕਰਵਾਰ ਨੂੰ ਵੀ ਟਰਮੀਨਲ ਦਾ ਨਿਰਮਾਣ ਜਾਰੀ ਰਿਹਾ ਅਤੇ ਕੰਪਨੀ ਟਰਮੀਨਲ ਦਾ ਨਿਰਮਾਣ ਮੁਕੰਮਲ ਕਰਨ ਤੋਂ ਅਸਮਰੱਥ ਰਹੀ ਹੈ। ਦੱਸਣਯੋਗ ਹੈ ਕਿ ਲੈਂਡਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕਰਤਾਰਪੁਰ ਟਰਮੀਨਲ ਦਾ ਕੰਮ ਮੁਕੰਮਲ ਕਰਨ ਲਈ 31 ਅਕਤੂਬਰ ਨਿਰਧਾਰਤ ਕੀਤੀ ਗਈ ਸੀ ਪਰ 8 ਨਵੰਬਰ ਤਕ ਵੀ ਲਾਂਘੇ ਦਾ ਨਿਰਮਾਣ ਮੁਕੰਮਲ ਨਹੀਂ ਹੋ ਸਕਿਆ ਅਤੇ 9 ਨੂੰ ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਰਮਾਣ ਪੱਖੋਂ ਅਧੂਰੇ ਟਰਮੀਨਲ ਤੋਂ ਹੀ ਪਹਿਲੇ ਜਥੇ ਨੂੰ ਰਵਾਨਾ ਕਰਨਗੇ।