ਵਿਧਾਇਕ ਸ਼ੈਰੀ ਕਲਸੀ ਨੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
Publish Date: Sat, 28 Mar 2026 04:13 PM (IST)
Updated Date: Sun, 29 Mar 2026 04:02 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਨਿਰੰਤਰ ਬਟਾਲਾ ਵਾਸੀਆਂ ਦੇ ਹਿੱਤ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਦੇਣ ਦੇ ਮੰਤਵ ਨਾਲ ਨਹਿਰੂ ਗੇਟ ਪੁਰਾਣੀ ਸਬਜ਼ੀ ਮੰਡੀ ਦੇ ਸਾਹਮਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਆਮ ਆਦਮੀ ਕਲੀਨਿਕ ਨੂੰ ਲੋਕ ਸਮਰਪਿਤ ਕਰਨ ਲਈ ਕਰਵਾਏ ਸਮਾਗਮ ’ਚ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਐੱਸਐੱਮਓ ਬਟਾਲਾ ਮਨਿੰਦਰਜੀਤ ਸਿੰਘ, ਬਲਬੀਰ ਸਿੰਘ ਬਿੱਟੂ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਸੁਭਾਸ਼ ਮਹਿਤਾ, ਅੰਕੁਸ਼ ਮਹਿਤਾ ਗੁਰਪ੍ਰੀਤ ਸਿੰਘ ਰਾਜੂ, ਵਿੱਕੀ ਚੌਹਾਨ, ਹਨੀ ਚੌਹਾਨ, ਵਰੁਣ ਸ਼ਰਮਾ, ਅਮਿਤ ਸੋਢੀ ਅਤੇ ਮੁਹੱਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ‘ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਆਪਣੀ ਕਾਰੁਜਗਾਰੀ ਤੇ ਖਰ੍ਹੇ ਉਤਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਰ ਸਾਲ ਦੇ ਕਾਰਜਕਾਲ ਅੰਦਰ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ। ਸੂਬੇ ਦੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। ਕਰੀਬ 65,000 ਹਜ਼ਾਰ ਤੋ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪ੍ਰਦਾਨ ਕੀਤੀਆਂ ਗਈਆਂ ਹਨ।