- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪੁਰਬ ਸਬੰਧੀ ਡੀਡੀਆਈ ਸਕੂਲ ਵਿੱਚ ਪ੍ਰਭਾਤ ਫੇਰੀ ਅਤੇ ਧਾਰਮਿਕ ਸਮਾਗਮ

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ : ਡੀਡੀਆਈ ਸਕੂਲ ਪਿੰਡ ਪਿੰਡੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਐੱਮਡੀ ਇੰਦਰਜੀਤ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਸਵਲੀਨ ਭਾਟੀਆ ਨੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਪ੍ਰਭਾਤ ਫੇਰੀ ਕੱਢੀ, ਜੋ ਸਕੂਲ ਦੇ ਨਰਸਰੀ ਵਿਭਾਗ ਤੋਂ ਸ਼ੁਰੂ ਹੋ ਕੇ ਸਕੂਲ ਹਾਲ ’ਚ ਸਮਾਪਤ ਹੋਈ। ਉਪਰੰਤ ਇਥੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਵੱਲੋਂ ਸ਼ਬਦ ਗਾਇਨ ਤੇ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਸੰਦੇਸ਼ ਨੂੰ ਬੜੀ ਸ਼ਰਧਾ ਨਾਲ ਪੇਸ਼ ਕੀਤਾ। ਇਸ ਮੌਕੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜ ਵਿੱਚ ਬਰਾਬਰੀ, ਮਨੁੱਖਤਾ ਦੀ ਸੇਵਾ, ਨਾਮ ਜਪਣ ਤੇ ਕਿਰਤ ਕਰਨ ਦੇ ਸਿਧਾਂਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਜਦਕਿ ਸਕੂਲ ਦੇ ਐੱਮਡੀ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਕ ਸਾਂਝ, ਸਮਾਨਤਾ, ਸੱਚਾਈ, ਇਮਾਨਦਾਰੀ ਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਪ੍ਰਿੰਸੀਪਲ ਸਵਲੀਨ ਭਾਟੀਆ ਨੇ ਵੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਸ਼ਰਧਾ ਨਾਲ ਹਿੱਸਾ ਲਿਆ।