- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਟਰਸਾਈਕਲ ਦਰੱਖਤ ਨਾਲ ਟਕਰਾਇਆ, ਵਿਅਕਤੀ ਦੀ ਮੌਤ

ਫੋਟੋ: 27ਬੀਟੀਐਲ18 ਕਾਰਵਾਈ ਕਰਦੀ ਪੁਲਿਸ ਅਤੇ ਮ੍ਰਿਤਕ ਸੁਖਦੇਵ ਸਿੰਘ ਦੀ ਫਾਈਲ ਤਸਵੀਰ।
ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਬਹਾਦਰ ਹੁਸੈਨ ਵਿਖੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਮਗਰੋਂ ਦਰੱਖ਼ਤ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ। ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਥਾਣਾ ਰੰਗੜ ਨੰਗਲ ਦੇ ਏਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਹਾਦਰ ਹੁਸੈਨ ਵਿਖੇ ਮੋਟਰਸਾਈਕਲ ਦਾ ਸੰਤੁਲਣ ਵਿਗੜਣ ਕਾਰਨ ਮੋਟਰਸਾਈਕਲ ਇਕ ਦਰੱਖਤ ਨਾਲ ਟਕਰਾਇਆ ਹੈ ਤੇ ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਉਪਰੰਤ ਪੁਲਸ ਟੀਮ ਮੌਕੇ ’ਤੇ ਪਹੁੰਚੀ ਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਮੰਨਾ, ਵਾਸੀ ਸ਼ਾਹਬਪੁਰਾ, ਬਟਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਰਸਤੇ ਵਿੱਚ ਆਉਂਦੇ ਦਰੱਖਤਾਂ ਦੀ ਵੀ ਤੁਰੰਤ ਛਾਂਟੀ ਕੀਤੀ ਜਾਵੇ ਜਾਂ ਲੋੜ ਮੁਤਾਬਕ ਹਟਾਇਆ ਜਾਵੇ।